18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਗਾਇਕ ਦੇ ਪੁੱਤਰ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਿਤੇਸ਼ ਸ਼ਰਮਾ ਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਮਰਹੂਮ ਗਾਇਕ ਕੇ. ਦੀਪ ਦੇ ਪੁੱਤਰ ਰਾਜਾ ਕੰਗ, ਜਸ਼ਨਦੀਪ ਕੰਗ ਪੁੱਤਰ ਰਾਜਾ ਰਾਮ, ਨਿਰਮਲ ਸਿੰਘ ਪੁੱਤਰ ਸੱਜਣ ਸਿੰਘ ਅਤੇ ਰਘੁਬੀਰ ਸਿੰਘ ਪੁੱਤਰ ਸੱਜਣ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਨੇ ਪਿੰਡ ਲਲਤੋਂ ਕਲਾਂ ਨੇੜੇ ਸਥਿਤ ਉਸਦੇ ਕਰੋੜਾਂ ਰੁਪਏ ਮੁੱਲ ਦੇ ਪਲਾਟ 'ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ | ਮÏਕੇ 'ਤੇ ਪਹੁੰਚ ਕੇ ਉਸਨੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ, ਜਿਸ 'ਤੇ ਇਹ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ | ਪੁਲਿਸ ਵਲੋਂ ਹਾਲ ਦੀ ਘੜੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ <br/> ਅਗਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ <br/>
Ad Position 24