18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਜਾ ਰਾਮ ਵਾਸੀ ਭਾਮੀਆਂ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਇਕ ਕਰੋੜ, 30 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ | ਪੁਲਿਸ ਨੇ ਉਸ ਨੂੰ ਭਾਮੀਆਂ ਨੇੜਿਓਾ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਸ਼ੁਭਮ ਕੁਮਾਰ ਵਾਸੀ ਸਵਤੰਤਰ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ,ਜਦ ਕਿ ਉਸਦੇ ਦੋ ਸਾਥੀ ਪਿ੍ੰਸ ਮਹਿਤਾ ਅਤੇ ਅਵਿਨਾਸ਼ ਮÏਕੇ ਤੋਂ ਫ਼ਰਾਰ ਹੋ ਗਏ | ਪੁਲਿਸ ਨੇ ਇਹਨਾਂ ਕਥਿਤ ਦੋਸ਼ੀਆਂ ਨੂੰ ਟਿੱਬਾ ਇਲਾਕੇ ਵਿਚੋਂ ਕਾਬੂ ਕੀਤਾ ਹੈ | ਇਹਨਾਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਤੀਜੇ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਰਫ਼ੀ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢

Ad Position 22
No active advertisement
ਪਿਛਲੀ ਖ਼ਬਰ ਕੋਰੀਅਰ ਕੰਪਨੀ ਦੇ ਦਫ਼ਤਰ ਤੋਂ ਭਾਰੀ ਮਾਤਰਾ 'ਚ ਗਾਂਜਾ ਬਰਾਮਦ <br/> ਅਗਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/>
Ad Position 24