18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹਲਕਾ ਆਤਮ ਨਗਰ 'ਚ ਸਨਮਾਨ ਸਮਾਰੋਹ ਦੌਰਾਨ ਬੈਂਸ ਵਲੋਂ ਕਾਂਗਰਸੀ ਆਗੂਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਜਤਿੰਦਰ ਭੰਬੀ)-ਹਲਕਾ ਆਤਮ ਨਗਰ ਦੇ ਵਾਰਡ 47 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕਰਵਾਏ ਗਏ ਸਮਾਗਮ ਦੌਰਾਨ ਲੋਕ ਸੇਵਾ ਦੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਆਗੂਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਦੇ ਮਿਹਨਤੀ ਆਗੂਆਂ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕਰਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰਬਰ 47 ਤੋਂ ਯੂਥ ਕਾਂਗਰਸੀ ਆਗੂ ਦਵਿੰਦਰ ਸਿੰਘ ਭੋਲੂ ਦੇ ਅਣਥੱਕ ਜੁਝਾਰੂ ਜਜ਼ਬੇ ਦੀ ਸ਼ਲਾਘਾ ਕਰਨੀ ਬਣਦੀ ਹੈ | ਬੈਂਸ ਨੇ ਕਿਹਾ ਕਿ ਪਾਰਟੀ ਨੂੰ ਅਜਿਹੇ ਮਿਹਨਤੀ ਨੌਜਵਾਨਾਂ ਦੀ ਲੋੜ ਹੈ, ਜੋ ਦਿਨ-ਰਾਤ ਲੋਕਾਂ ਦੇ ਮਸਲਿਆਂ ਲਈ ਚਟਾਨ ਵਾਂਗ ਖੜ੍ਹਦੇ ਹਨ ਅਤੇ ਕਾਂਗਰਸ ਆਪਣੇ ਮਿਹਨਤੀ ਵਰਕਰਾਂ ਦੇ ਸਨਮਾਨ 'ਚ ਕੋਈ ਕਸਰ ਨਹੀਂ ਛੱਡਦੀ | ਇਸ ਦੇ ਨਾਲ ਹੀ ਉਨ੍ਹਾਂ ਨੇ ਨਰਿੰਦਰ ਸਿੰਘ ਢਿੱਲੋਂ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਵੀ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਪਰਿਵਾਰ ਦੀ ਤਰ੍ਹਾਂ ਹੈ ਅਤੇ ਦਵਿੰਦਰ ਸਿੰਘ ਭੋਲੂ ਵਰਗੇ ਜੁਝਾਰੂ ਵਰਕਰ ਅਤੇ ਨਰਿੰਦਰ ਸਿੰਘ ਢਿੱਲੋਂ ਵਰਗੇ ਸੁਲਝੇ ਹੋਏ ਆਗੂ ਇਸ ਦੀ ਰੀੜ੍ਹ ਦੀ ਹੱਡੀ ਹਨ | ਇਸ ਮੌਕੇ ਸਾਬਕਾ ਵਿਧਾਇਕ ਬੈਂਸ ਦਾ ਧੰਨਵਾਦ ਕਰਦਿਆਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਸ਼ੀਰਾ, ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ, ਪ੍ਰਧਾਨ ਬਲਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਦੀ ਗਤਕਾ ਟੀਮ ਅੱਵਲ <br/> ਅਗਲੀ ਖ਼ਬਰ ਕੋਰੀਅਰ ਕੰਪਨੀ ਦੇ ਦਫ਼ਤਰ ਤੋਂ ਭਾਰੀ ਮਾਤਰਾ 'ਚ ਗਾਂਜਾ ਬਰਾਮਦ <br/>
Ad Position 24