18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੇਰਸੀ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਅਤੇ 15 ਲੱਖ ਦੀ ਰਕਮ ਹੜੱਪਣ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਰਾਜਸਥਾਨ ਨੇ ਰਹਿਣ ਵਾਲੇ ਰਾਜਵਿੰਦਰ ਸੰਧੂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਹ ਉਕਤ ਕਥਿਤ ਦੋਸ਼ੀ ਦੇ ਸੰਪਰਕ ਵਿਚ ਸੀ ਅਤੇ ਕਥਿਤ ਦੋਸ਼ੀ ਉਸ ਨੰੂ ਵਿਆਹ ਦਾ ਝਾਂਸਾ ਦੇ ਕੇ ਲਗਾਤਾਰ ਉਸ ਨਾਲ ਜਬਰ ਜਨਾਹ ਕਰਦਾ ਰਿਹਾ ਅਤੇ ਉਸਦੇ 15 ਲੱਖ ਰੁਪਏ ਵੀ ਹੜੱਪ ਲਏ | ਬਾਅਦ ਵਿਚ ਉਹ ਵਿਆਹ ਕਰਵਾਉਣ ਤੋਂ ਮੁੱਕਰ ਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਸੁਖਪਾਲ ਖਹਿਰਾ ਦੀ ਵਿਵਾਦਿਤ ਟਿੱਪਣੀ ਤੋਂ ਬਾਅਦ 'ਆਪ' ਮਹਿਲਾ ਵਲੰਟੀਅਰਜ਼ ਨੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸੁਖਪਾਲ ਖਹਿਰਾ ਦੀ ਵਿਵਾਦਿਤ ਟਿੱਪਣੀ ਤੋਂ ਬਾਅਦ 'ਆਪ' ਮਹਿਲਾ ਵਲੰਟੀਅਰਜ਼ ਨੇ ਕੀਤਾ ਰੋਸ ਪ੍ਰਦਰਸ਼ਨ <br/>
Ad Position 24