18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੁਖਪਾਲ ਖਹਿਰਾ ਦੀ ਵਿਵਾਦਿਤ ਟਿੱਪਣੀ ਤੋਂ ਬਾਅਦ 'ਆਪ' ਮਹਿਲਾ ਵਲੰਟੀਅਰਜ਼ ਨੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਡਾ. ਤਰਲੋਚਨ ਸਿੰਘ)-ਸੁਖਪਾਲ ਖਹਿਰਾ ਦੇ ਮਹਿਲਾਵਾਂ ਪ੍ਰਤੀ ਵਿਵਾਦਿਤ ਟਿੱਪਣੀ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਲੰਟੀਅਰਜ਼ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਹਿਲਾ ਵਲੰਟੀਅਰ ਮਨਪ੍ਰੀਤ ਖੰਗੂੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰਨ ਤੋਂ ਬਾਅਦ ਵਿਰੋਧੀ ਪਾਰਟੀਆਂ ਵਿਚ ਬੌਖਲਾਹਟ ਸਾਫ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵਲੋਂ ਕੀਤੀ ਭੱਦੀ ਟਿੱਪਣੀ ਨੇ ਸਮੁੱਚੀ ਨਾਰੀ ਸ਼ਕਤੀ ਨੂੰ ਸ਼ਰਮਸਾਰ ਕੀਤਾ ਹੈ ਅਤੇ ਖਹਿਰਾ ਨੂੰ ਇਸ ਸਬੰਧੀ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ | ਇਸੇ ਲੜੀ ਤਹਿਤ 'ਆਪ' ਦੇ ਜਲਿ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਵਲੋਂ ਇਕ ਪ੍ਰੈੱਸ ਕਾਨਫਰੰਸ ਰਾਹੀਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪ੍ਰਧਾਨ ਖੰਗੂੜਾ ਦੇ ਨਾਲ ਗੁਰਦਰਸ਼ਨ ਸਿੰਘ ਘੁੱਲੀ, ਤੇਜਪਾਲ ਸਿੰਘ ਗਿੱਲ, ਮਨੀਸ਼ਾ ਕਪੂਰ, ਅਜਿੰਦਰਪਾਲ ਕੌਰ ਵੀ ਹਾਜ਼ਰ ਸਨ | ਜ਼ਿਲ੍ਹਾ ਪ੍ਰਧਾਨ ਖੰਗੂੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੁਮਲੇਬਾਜ਼ੀ ਤੋਂ ਉੱਪਰ ਉੱਠ ਕੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਿਚ ਯਕੀਨ ਰੱਖਦੀ ਹੈ | ਉਨ੍ਹਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਵੀ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਗਿਆ ਸੀ ਅਤੇ ਹੁਣ ਪੰਜਾਬ ਵਿਚ ਵੀ ਮਹਿਲਾਵਾਂ ਨੂੰ 1000 ਰੁਪਏ ਦੀ ਗਰੰਟੀ ਨਾਲ ਹਰ ਵਾਅਦਾ ਪੂਰਾ ਕੀਤਾ | ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਜਨਰਲ ਕੈਟਾਗਰੀ ਦੀ ਮਹਿਲਾ ਨੂੰ 1000 ਰੁਪਏ ਤੇ ਐਸ ਸੀ ਕੈਟਾਗਰੀ ਦੀ ਮਹਿਲਾਵਾਂ ਦੇ ਖਾਤਿਆਂ ਵਿਚ 1500 ਰੁਪਏ ਪਾਏ ਜਾਣਗੇ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਬਿਜਲੀ ਪਹਿਲਾਂ ਹੀ ਮੁਫ਼ਤ ਦਿੱਤੀ ਜਾ ਰਹੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਸਹੂਲਤ, ਇਲਾਜ਼ ਲਈ ਮੁਹੱਲਾ ਕਲੀਨਿਕ, 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਲਦ ਹਰ-ਘਰ ਰਸੋਈ ਮੁਹਿੰਮ ਤਹਿਤ ਲੋਕਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੇਟ ਇਲਾਕਾ ਲਾਡੋਵਾਲ ਦੇ ਕਈ ਪਿੰਡਾਂ 'ਚ ਦੇਸੀ ਸ਼ਰਾਬ ਮਾਫੀਆ ਅੱਜ ਵੀ ਸਰਗਰਮ <br/> ਅਗਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>
Ad Position 24