ਢੰਡਾਰੀ ਕਲਾਂ/ਲੁਧਿਆਣਾ, 11 ਮਾਰਚ (ਜਸਵੀਰ ਸਿੰਘ ਬੰਗਾ)-ਜਸਪਾਲ ਬਾਂਗਰ ਵਿਖੇ 18 ਸਾਲਾ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ 'ਚ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਮਿ੍ਤਕ ਨੌਜਵਾਨ ਦੇ ਪਿਤਾ ਦਿਨੇਸ਼ ਨੇ ਦੱਸਿਆ ਕਿ ਉਹ ਇਲਾਹਾਬਾਦ ਦੇ ਰਹਿਣ ਵਾਲੇ ਹਨ ਅਤੇ ਜਸਪਾਲ ਬਾਂਗਰ ਵਿਖੇ ਇਕ ਫ਼ੈਕਟਰੀ ਵਿਚ ਕੰਮ ਕਰਦੇ ਹਨ | ਉਸ ਦੱਸਿਆ ਕਿ ਉਸਦਾ ਲੜਕਾ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ | ਜਦੋਂ ਉਹ ਫ਼ੈਕਟਰੀ ਤੋਂ ਛੁੱਟੀ ਕਰਕੇ ਘਰ ਆਇਆ ਤਾਂ ਦੇਖਿਆ ਕਿ ਉਸਦੇ ਲੜਕੇ ਨੇ ਜੀਵਨ ਲੀਲਾ ਸਮਾਪਤ ਕਰ ਲਈ ਸੀ | ਘਟਨਾ ਦੀ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ |