18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਾਰੋਬਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰੀ ਨੂੰ ਖ਼ੁਦਕੁਸ਼ੀ ਦੀ ਮਜਬੂਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਵਿਜੇ ਕੁਮਾਰ ਦੇ ਪੁੱਤਰ ਅਮਨ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਜਗਜੀਤ ਸਿੰਘ ਉਰਫ਼ ਬੱਬਲੂ ਅਤੇ ਉਸਦੇ ਭਰਾ ਰਾਜਵਿੰਦਰ ਸਿੰਘ ਵਾਸੀ ਅਮਨ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਪਣੀ ਰੈਡੀਮੇਡ ਗਾਰਮੈਂਟਸ ਦੀ ਫ਼ੈਕਟਰੀ ਤਬਦੀਲ ਕੀਤੀ ਸੀ ਅਤੇ ਇਸ ਸਬੰਧੀ ਕਥਿਤ ਦੋਸ਼ੀ ਜਗਜੀਤ ਸਿੰਘ ਬੱਬਲੂ ਉਨ੍ਹਾਂ ਖ਼ਿਲਾਫ਼ ਝੂਠੀਆਂ ਦਰਖਾਸਤਾਂ ਦੇ ਕੇ ਉਨ੍ਹਾਂ ਪਾਸੋਂ 11 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ | ਉਸ ਦੱਸਿਆ ਕਿ ਕਥਿਤ ਦੋਸ਼ੀ ਲਗਾਤਾਰ ਉਸ ਨੂੰ ਅਤੇ ਉਥੇ ਪਿਤਾ ਨੂੰ ਬਲੈਕਮੇਲ ਕਰ ਰਿਹਾ ਸੀ | ਇਸ ਕਾਰਨ ਉਸ ਦੇ ਪਿਤਾ ਪਰੇਸ਼ਾਨ ਸਨ | ਬੀਤੇ ਰਾਤ ਉਸਦੇ ਪਿਤਾ ਨੇ ਘਰ ਅੰਦਰ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਉਸ ਦੱਸਿਆ ਕਿ ਕੁੱਝ ਦਿਨ ਪਹਿਲਾਂ ਵੀ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਨਾਲ ਝਗੜਾ ਕੀਤਾ ਗਿਆ ਸੀ | ਪੁਲਿਸ ਵਲੋਂ ਹਾਲ ਦੀ ਘੜੀ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢ ਕਥਿਤ ਦੋਸ਼ੀ ਅਜੇ ਫ਼ਰਾਰ ਦੱਸੇ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਨਾਨਕਸ਼ਾਹੀ ਸੰਮਤ 558ਵੇਂ ਸਾਲ ਦੀ ਆਮਦ ਦੇ ਸੰਬੰਧ 'ਚ ਗੁਰਮਤਿ ਸਮਾਗਮ ਕੱਲ੍ਹ <br/> ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Ad Position 24