ਆਲਮਗੀਰ, 11 ਮਾਰਚ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਨਾਨਕਸ਼ਾਹੀ ਸੰਮਤ 558ਵੇਂ ਸਾਲ ਦੀ ਆਮਦ ਦੇ ਸੰਬੰਧ ਵਿਚ ਗੁਰਮਤਿ ਸਮਾਗਮ 13 ਮਾਰਚ ਦਿਨ ਸ਼ੁੱਕਰਵਾਰ ਨੂੰ ਸ਼ਾਮ 7.00 ਵਜੇ ਤੋਂ ਰਾਤ 12.00 ਵਜੇ ਤੱਕ ਕਰਵਾਇਆ ਜਾ ਰਿਹਾ ਹੈ¢ ਗੁਰਮਤਿ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਗੁਰਮਤਿ ਸਮਾਗਮ ਦÏਰਾਨ ਕਈ ਨਾਮੀ ਰਾਗੀ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ ਸਮਾਗਮ ਦÏਰਾਨ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਗੁਰਬਾਣੀ ਸ਼ਬਦ ਦੀ ਵਿਆਖਿਆ ਕਰਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ¢ ਸਮਾਗਮ ਦÏਰਾਨ ਵੱਖ-ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੁੱਟ ਚਲਾਏ ਜਾਣਗੇ¢