18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਿਗਮ ਦੇ ਜ਼ੋਨ ਏ ਦਫ਼ਤਰ 'ਚ ਮੇਅਰ ਵਲੋਂ ਅਚਾਨਕ ਜਾਂਚ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਦਫ਼ਤਰਾਂ ਵਿਚ ਸਮੇਂ ਦੀ ਪਾਬੰਦੀ ਅਤੇ ਲੋਕਾਂ ਨੰੂ ਬਿਨਾਂ ਪਰੇਸ਼ਾਨੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਬੁੱਧਵਾਰ ਸਵੇਰੇ ਮਾਤ ਰਾਣੀ ਚੌਕ ਨੇੜੇ ਨਿਗਮ ਦੇ ਜ਼ੋਨ ਏ. ਦਫ਼ਤਰ ਦਾ ਅਚਾਨਕ ਨਿਰੀਖਣ ਕੀਤਾ | ਨਿਰੀਖਣ ਦੌਰਾਨ ਦੇਰ ਨਾਲ ਦਫ਼ਤਰ ਪਹੁੰਚਣ ਵਾਲੇ ਕਰਮਚਾਰੀਆਂ, ਸੁਵਿਧਾ ਕੇਂਦਰ ਅਤੇ ਹੋਰ ਸ਼ਾਖਾਵਾਂ ਦੇ ਸਟਾਫ਼ ਨੰੂ ਸਖ਼ਤ ਚੇਤਾਵਨੀ ਦਿੱਤੀ ਗਈ | ਮੇਅਰ ਨੇ ਕਿਹਾ ਕਿ ਨਿਗਮ ਦਫ਼ਤਰਾਂ ਵਿਚ ਕੰਮ ਲਈ ਆਉਣ ਲੋਕਾਂ ਨੰੂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਕੀਤੇ ਜਾਣ | ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੰੂ ਹਦਾਇਤ ਕੀਤੀ ਕਿ ਫਾਈਲਾਂ ਦੀ ਜਾਂਚ ਕਰਦੇ ਸਮੇਂ, ਜੋ ਕਈ ਇਤਰਾਜ਼ ਹੋਵੇ ਤਾਂ ਇਕੋ ਵਾਰ ਦਰਜ ਕੀਤਾ ਜਾਵੇ ਤਾਂ ਜੋ ਲੋਕਾਂ ਨੰੂ ਵਾਰ-ਵਾਰ ਨਿਗਮ ਦਫ਼ਤਰਾਂ ਦੇ ਚੱਕਰ ਨਾਲ ਲਗਾਉਣ ਪੈਣ | ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਨਿਗਮ ਦੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਸੁਧਾਰ ਲਈ ਈ-ਆਫ਼ਿਸ ਸਿਸਟਮ ਵੀ ਲਾਗੂ ਕੀਤਾ ਜਾ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨਿਗਮ ਦਫ਼ਤਰਾਂ ਦੇ ਅਚਾਨਕ ਨਿਰੀਖਣ ਜਾਰੀ ਰਹਿਣਗੇ ਅਤੇ ਜੇਕਰ ਜਨਤਾ ਨਾਲ ਸੰਬੰਧਿਤ ਕੰਮਕਾਜ ਵਿਚ ਕੋਈ ਗੜਬੜ ਮਿਲੀ ਤਾਂ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪਹਿਲੀ ਮਹਿਲਾ ਅਧਿਆਪਕ ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਕ੍ਰਿਟੀਕਲ ਕੇਅਰ ਨੇਫਰੋਲੋਜੀ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ <br/>
Ad Position 24