ਇਆਲੀ/ਥਰੀਕੇ, 11 ਮਾਰਚ (ਮਨਜੀਤ ਸਿੰਘ ਦੁੱਗਰੀ)-ਡਾ. ਬੀ.ਆਰ. ਅੰਬੇਡਕਰ ਐਜੂਕੇਸ਼ਨਲ ਸੁਸਾਇਟੀ ਅਤੇ ਸ੍ਰੀ ਗੁਰੂ ਰਵਿਦਾਸ ਯੂਥ ਕਲੱਬ ਇਆਲੀ ਖੁਰਦ ਤੇ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਮਹਿਲਾ ਦਿਵਸ ਮਨਾਇਆ ਗਿਆ | ਸੁਸਾਇਟੀ ਦੇ ਸੇਵਾਦਾਰ ਗੁਰੂ ਪ੍ਰਸਾਦ ਅਤੇ ਹਰਦੇਵ ਸਿੰਘ ਬੋਪਾਰਾਏ ਕੋਰ ਕਮੇਟੀ ਮੈਂਬਰ ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਨੇ ਦੱਸਿਆ ਜੋਤੀ ਬਾਈ ਫੂਲੇ ਦੀ ਪਤਨੀ ਸਵਿੱਤਰੀ ਬਾਈ ਫੂਲੇ ਪਹਿਲੀ ਮਹਿਲਾ ਅਧਿਆਪਕ ਸੀ | ਉਨ੍ਹਾਂ ਨੇ ਮਹਿਲਾਵਾਂ ਲਈ ਪਹਿਲਾ ਸਕੂਲ ਖੋਲਿ੍ਹਆ ਅਤੇ ਇਸ ਇਤਿਹਾਸਿਕ ਪਹਿਲਕਦਮੀ ਦਾ ਮੂਲ ਉਦੇਸ਼ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣਾ, ਮਰਦ ਪ੍ਰਧਾਨ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਸਿਹਤ ਤੇ ਪੋਸ਼ਣ ਦੇ ਮਿਆਰ ਵਿਚ ਸੁਧਾਰ ਲਿਆਉਣਾ ਸੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਹੈਬੋਵਾਲ, ਰਾਮ ਸੇਵਕ ਸਾਊਥ ਸਿਟੀ, ਸ੍ਰੀ ਰਾਮ ਬਾੜੇਵਾਲ, ਸਰਵੇਸ ਕੁਮਾਰ ਮਲਕਪੁਰ, ਅਮਰਜੀਤ ਕੌਰ ਹੈਬੋਵਾਲ, ਮਾਲਤੀ ਦੇਵੀ ਦਸਮੇਸ਼ ਨਗਰ ਆਦਿ ਹਾਜ਼ਰ ਸਨ |