18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ 350 ਸਾਲਾਂ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਪ੍ਰੀਤ ਸਿੰਘ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਸੁਖਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ਨਾਲ ਪੰਜਾਬ 'ਚ ਬਦਲਾਅ ਦੀ ਲਹਿਰ ਉਠੇਗੀ- ਜਸਪ੍ਰੀਤ ਹੌਬੀ ਅਗਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਰੋਡ ਦੇ ਕੰਮ ਦੀ ਗੁਣਵੱਤਾ ਦੀ ਜਾਂਚ ਕਰਨ ਪਹੁੰਚੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ...
Ad Position 24