18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੋਗਾ ਰੈਲੀ ਨਾਲ ਪੰਜਾਬ 'ਚ ਬਦਲਾਅ ਦੀ ਲਹਿਰ ਉਠੇਗੀ- ਜਸਪ੍ਰੀਤ ਹੌਬੀ

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਭਾਜਪਾ ਆਗੂ ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਹੈ ਕਿ 14 ਮਾਰਚ ਨੰੂ ਮੋਗਾ ਦੇ ਕਿੱਲੀ ਚਾਹਲਾਂ ਵਿਚ ਭਾਜਪਾ ਵਲੋਂ ਕਰਵਾਈ ਜਾ ਰਹੀ ਵੱਡੀ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਲਿਆਵੇਗੀ | ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਜਿਸ ਕਾਰਨ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੰੂ ਮਿਲ ਰਿਹਾ ਹੈ | ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਸੂਬੇ ਭਰ ਤੋਂ ਭਾਜਪਾ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿਚ ਮੋਗਾ ਪਹੁੰਚਣਗੇ | ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਵਿਚ ਵਿਕਾਸ ਅਤੇ ਨਵੇਂ ਬਦਲਾਅ ਦਾ ਸੰਦੇਸ਼ ਦੇਵੇਗੀ | ਉਨ੍ਹਾਂ ਦੱਸਿਆ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਭਾਜਪਾ ਨੰੂ ਇਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ | ਹੌਬੀ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸਮੁੱਖੀ ਫੈਸਲਿਆਂ ਕਾਰਨ ਲੋਕਾਂ ਦਾ ਭਰੋਸਾ ਪਾਰਟੀ ਉਤੇ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਗਾ ਵਿਚ ਹੋਣ ਵਾਲੀ ਰੈਲੀ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਭਾਜਪਾ ਨੰੂ ਹੋਰ ਮਜਬੂਤੀ ਦੇਵੇਗੀ ਅਤੇ ਸੂੂਬੇ ਦੀ ਰਾਜਨੀਤੀ ਵਿਚ ਨਵੀ ਦਿਸ਼ਾ ਤੈਅ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਮਹੋਤਸਵ ਕਮੇਟੀ ਵਲੋਂ ਦੂਜੀ ਸ਼ੋਭਾ ਯਾਤਰਾ 22 ਨੂੰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24