18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹਰਪ੍ਰੀਤ ਸਿੰਮਕ ਤੇ ਹਰਨਾਮਪੁਰਾ ਨੇ ਪਾਰਟੀ ਪ੍ਰਧਾਨ ਬਾਦਲ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 12-03-2026
ਇਆਲੀ/ਥਰੀਕੇ, 11 ਮਾਰਚ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਨਵ ਨਿਯੁਕਤ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਅਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਹਰਨਾਮਪੁਰਾ, ਜਿਨ੍ਹਾਂ ਨੂੰ ਪਾਰਟੀ ਵਲੋਂ ਮਹੱਤਵਪੂਰਨ ਜ਼ਿੰਮੇਵਾਰੀ ਦੇ ਕੇ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਹਰਪ੍ਰੀਤ ਸਿੰਘ ਸਿੰਮਕ ਅਤੇ ਪ੍ਰੇਮ ਸਿੰਘ ਹਰਨਾਮਪੁਰਾ ਨੇ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਲਈ ਪ੍ਰਧਾਨ ਬਾਦਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਹਰਪ੍ਰੀਤ ਸਿੰਘ ਸਿੰਮਕ ਅਤੇ ਪ੍ਰੇਮ ਸਿੰਘ ਹਰਨਾਮਪੁਰਾ ਨੇ ਪ੍ਰਧਾਨ ਬਾਦਲ ਨੂੰ ਯਕੀਨ ਦਿਵਾਇਆ ਕਿ ਹਲਕਾ ਗਿੱਲ ਦੀ ਸਮੁੱਚੀ ਟੀਮ ਇਕਜੁੱਟ ਹੈ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰੇਗੀ | ਇਸ ਮੌਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਲੁਧਿਆਣਾ ਚੰਦ ਸਿੰਘ ਡੱਲਾ, ਲੁਧਿਆਣਾ ਸ਼ਹਿਰੀ ਪ੍ਰਧਾਨ ਲੁਧਿਆਣਾ ਭੁਪਿੰਦਰ ਸਿੰਘ ਭਿੰਦਾ, ਸੀਨੀਅਰ ਆਗੂ ਜਸਵੰਤ ਸਿੰਘ ਹਰਨਾਮਪੁਰਾ, ਸੁਖਵਿੰਦਰ ਸਿੰਘ ਬੈਂਸ, ਗੁਰਚਰਨਜੀਤ ਸਿੰਘ ਡੱਲਾ, ਜਸਵਿੰਦਰ ਸਿੰਘ ਥਰੀਕੇ, ਜਥੇਦਾਰ ਰਘਬੀਰ ਸਿੰਘ ਥਰੀਕੇ, ਗੁਰਜੀਤ ਸਿੰਘ ਲਹਿਰਾ, ਹਰਸਿਮਰਨ ਸਿੰਘ, ਹਰਬੰਸ ਸਿੰਘ ਬਰੂੰਡੀ, ਹਰਮਨਜੀਤ ਸਿੰਘ ਆਲਮਗੀਰ ਅਤੇ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਨ.ਜੀ.ਓ. ਏਕ ਨਵੀਂ ਉਡਾਨ ਨੇ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>
Ad Position 24