ਲਾਡੋਵਾਲ, 11 ਮਾਰਚ (ਬਲਬੀਰ ਸਿੰਘ ਰਾਣਾ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਹਲਕਾ ਗਿੱਲ ਦੇ ਪ੍ਰਧਾਨ ਸੁਰਿੰਦਰ ਸਿੰਘ ਪਵਾਰ ਅਤੇ ਸਾਥੀਆਂ ਵਲੋਂ ਬੀਤੇ ਦਿਨੀਂ ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਲੁਧਿਆਣਾ ਦੇ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮÏਕੇ ਪ੍ਰਧਾਨ ਸੁਰਿੰਦਰ ਸਿੰਘ ਪਵਾਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਦੇਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਪ੍ਰਦਾਨ ਕਰੇ | ਪ੍ਰਧਾਨ ਪਵਾਰ ਨੇ ਕਿਹਾ ਕਿ ਕਿਸਾਨ ਭਾਈਚਾਰਾ ਕਾਫ਼ੀ ਸਮੇਂ ਤੋਂ ਆਪਣੀਆਂ ਯੋਗ ਮੰਗਾਂ ਲਈ ਸੰਘਰਸ਼ ਦੇ ਰਾਹ 'ਤੇ ਤੁਰਿਆ ਹੋਇਆ ਹੈ, ਪਰ ਸਰਕਾਰਾਂ ਵਲੋਂ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਮÏਕੇ ਪ੍ਰਧਾਨ ਪਵਾਰ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ 'ਤੇ ਸਮੱਸਿਆ ਵੱਲ ਵੀ ਧਿਆਨ ਦਵਾਇਆ ਗਿਆ | ਇਸ ਮÏਕੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਪੂਰਨ ਤÏਰ 'ਤੇ ਭਰੋਸਾ ਦਵਾਇਆ ਕਿ ਜਲਦੀ ਹੀ ਕਿਸਾਨਾਂ ਅਤੇ ਇਲਾਕੇ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਵਾਈ ਜਾਵੇਗੀ | ਇਸ ਮÏਕੇ ਇੰਦਰਜੀਤ ਸਿੰਘ ਅਤੇ ਮੋਹਨ ਸਿੰਘ ਆਦਿ ਵੀ ਹਾਜ਼ਰ ਸਨ |