ਭਾਮੀਆਂ ਕਲਾਂ, 11 ਮਾਰਚ (ਜਤਿੰਦਰ ਭੰਬੀ)-ਪੰਜਾਬ ਭਾਜਪਾ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਭਾਜਪਾ ਦੇ ਇੰਚਾਰਜ ਪਿ੍ਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਭਾਜਪਾ ਦੀ 14 ਮਾਰਚ ਨੂੰ ਹੋਣ ਵਾਲੀ ਮੋਗਾ ਰੈਲੀ ਇਤਿਹਾਸ ਸਿਰਜਣ ਦੇ ਨਾਲ-ਨਾਲ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹੇਗੀਠਜਿਸ ਸਬੰਧੀ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਰੈਲੀ ਵਿਚ ਵਿਸ਼ੇਸ਼ ਤੌਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੁੱਜ ਰਹੇ ਹਨ, ਜਿਨ੍ਹਾਂ ਨੂੰ ਸੁਣਨ ਲਈ ਪੰਜਾਬ ਦੀ ਜਨਤਾ ਉਤਾਵਲੀ ਹੈ | ਉਨ੍ਹਾਂ ਕਿਹਾ ਕਿ ਰੈਲੀ ਵਿਚ ਵੱਖ-ਵੱਖ ਸੂਬਿਆਂ ਤੋਂ ਲੱਖਾਂ ਦੀ ਗਿਣਤੀ ਵਿਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ | ਬਲੀਏਵਾਲ ਨੇ ਕਿਹਾ ਕਿ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਪੰਜਾਬ ਵਿਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਦੇਖਣਾ ਚਾਹੁੰਦੇ ਹਨ | ਉਨ੍ਹਾਂ ਦੱਸਿਆ ਕਿ ਮੋਗਾ ਵਿਖੇ ਰੈਲੀ ਸਥਾਨ ਤੇ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਭਾਜਪਾ ਆਗੂਆਂ ਦੀਆਂ ਰੈਲੀ ਵਾਲੀ ਥਾਂ ਤੇ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ, ਜੋ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ |