18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਐਸ.ਡੀ.ਐਫ. ਆਰਗਨਾਈਜ਼ੇਸ਼ਨ ਵਲੋਂ ਥੈਲਸੀਮੀਆਂ ਅਤੇ ਕੈਂਸਰ ਦੇ ਮਰੀਜ਼ਾਂ ਲਈ ਖ਼ੂਨਦਾਨ ਕੈਂਪਾਂ ਦੀ ਕੀਤੀ ਜਾਵੇਗੀ ਸ਼ੁਰੂਆਤ-ਹੌਬੀ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ (ਐਸ.ਡੀ.ਐਫ.) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਵਲੋਂ ਐਸ.ਡੀ.ਐਫ. ਆਰਗਨਾਈਜ਼ੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕਾਰਜਕਾਰੀ ਕਮੇਟੀ ਵਲੋਂ ਲੁਧਿਆਣਾ ਅਤੇ ਪੰਜਾਬ ਸੂਬੇ ਅੰਦਰ ਥੈਲਸੀਮੀਆ ਅਤੇ ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਖ਼ੂਨ ਮੁਹੱਈਆ ਕਰਵਾਉਣ ਲਈ ਆਰਗਨਾਈਜ਼ੇਸ਼ਨ ਦੇ ਮੈਂਬਰ ਅਤੇ ਅਹੁਦੇਦਾਰਾਂ ਦੇ ਸਹਿਯੋਗ ਅਤੇ ਯੋਗਦਾਨ ਨਾਲ ਖ਼ੂਨਦਾਨ ਕੈਂਪਾਂ ਦੀ ਸ਼ੁਰੂਆਤ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਹੌਬੀ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲਗਭਗ 12 ਸਾਲਾਂ ਤੋਂ ਵਿਦਿਆਰਥੀ ਵਰਗ ਤੋਂ ਲੈ ਕੇ ਹਰ ਵਰਗ ਦੇ ਮੁੱਦਿਆਂ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਵੱਧ ਚੜ ਕੇ ਯੋਗਦਾਨ ਪਾ ਰਹੀ ਹੈ ਅਤੇ ਉਸੇ ਲੜੀ ਅਨੁਸਾਰ ਟੀਮ ਵਲੋਂ ਇਹ ਇਕ ਬਹੁਤ ਵੱਡਾ ਫ਼ੈਸਲਾ ਲਿਆ ਗਿਆ, ਜਿਸ ਵਿਚ ਐਸ.ਡੀ.ਐਫ. ਆਰਗਨਾਈਜ਼ੇਸ਼ਨ ਵਲੋਂ ਆਪਣੇ ਵਲੰਟੀਅਰ ਮੈਂਬਰ ਅਹੁਦੇਦਾਰਾਂ ਦੇ ਸਹਿਯੋਗ ਅਤੇ ਯੋਗਦਾਨ ਨਾਲ ਖ਼ੂਨਦਾਨ ਕੈਂਪ ਲਗਾਏ ਜਾਣਗੇ ਅਤੇ ਰਜਿਸਟਰਡ ਵੱਡੇ ਹਸਪਤਾਲ, ਜਿਨ੍ਹਾਂ ਕੋਲ ਆਪਣੇ ਬਲੱਡ ਬੈਂਕ ਹੋਣਗੇ, ਉਨ੍ਹਾਂ ਨੂੰ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਖ਼ੂਨ ਮੁਹੱਈਆ ਕਰਵਾਇਆ ਜਾਵੇਗਾ, ਜਿਸ ਵਿਚ ਲੋੜ ਪੈਣ ਅਨੁਸਾਰ ਕਿਸੇ ਵੀ ਗ਼ਰੀਬ ਅਮੀਰ ਨੂੰ ਬਿਨਾਂ ਕਿਸੇ ਤਰ੍ਹਾਂ ਦੇ ਪੈਸਿਆਂ ਅਤੇ ਖੱਜਲ ਖੁਆਰੀ ਤੋਂ ਮੁਫ਼ਤ ਖ਼ੂਨ ਮੁਹੱਈਆ ਕਰਵਾਉਣ ਲਈ ਯੋਜਨਾਬੰਦੀ ਕੀਤੀ ਜਾਵੇਗੀ | ਇਸ ਮੌਕੇ ਟੀਮ ਦੇ ਸੀਨੀਅਰ ਆਗੂ ਮਾਨਵਜੋਤ ਸਿੰਘ, ਗੁਰਪ੍ਰੀਤ ਸਿੰਘ ਸਰਨਾ, ਗੁਰਨਿੰਦਰ ਸਿੰਘ ਗੋਜੀ, ਸਰਬਜੀਤ ਸਿੰਘ ਮੋਂਟੂ, ਜਗਪ੍ਰੀਤ ਸਿੰਘ, ਨਵਦੀਪ ਸਿੰਘ ਬਿਰਦੀ, ਸ਼ਰਲੀਨ ਕੌਰ, ਅਮਨਮੀਤ ਸਿੰਘ, ਰਮਨਦੀਪ ਸਿੰਘ ਅਤੇ ਵਿਕਾਸ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਵਿਖੇ ਮੈਰਕੂਲੈਸ ਕੰਪਨੀ ਦੇ ਸੀ.ਈ.ਓ. ਵਲੋਂ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਭਾਜਪਾ ਦੀ ਮੋਗਾ ਰੈਲੀ ਇਤਿਹਾਸ ਸਿਰਜੇਗੀ-ਬਲੀਏਵਾਲ <br/>
Ad Position 24