18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅਕਾਲੀ ਦਲ 'ਚ ਸ਼ਾਮਿਲ ਹੋਏ ਅਮਿਤ ਗੋਸਾਈਾ ਦਾ ਕਾਉਂਕੇ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਵਲੋਂ ਸ਼ਾਨਦਾਰ ਸਵਾਗਤ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਤਪਾਲ ਗੋਸਾਈਾ ਦੇ ਪੋਤਰੇ ਅਮਿਤ ਗੋਸਾਈਾ ਨੇ ਭਾਜਪਾ ਨੂੰ ਅਲਵਿਦਾ ਆਖਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਪੱਲਾ ਫੜ ਲਿਆ | ਸ. ਬਾਦਲ ਵਲੋਂ ਅਮਿਤ ਗੋਸਾਈਾ ਨੂੰ ਅਕਾਲੀ ਦਲ 'ਚ ਸ਼ਾਮਿਲ ਕਰਦਿਆਂ ਹੀ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ | ਲੁਧਿਆਣਾ ਪਹੁੰਚਣ 'ਤੇ ਅਮਿਤ ਗੋਸਾਈਾ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਸਨਮਾਨ ਲਈ ਯੂਥ ਅਕਾਲੀ ਦਲ ਦਾ ਧੰਨਵਾਦ ਕਰਦਿਆਂ ਅਮਿਤ ਗੋਸਾਈਾ ਨੇ ਕਿਹਾ ਉਹ ਵੱਡੀ ਜ਼ਿੰਮੇਵਾਰੀ ਦੇਣ 'ਤੇ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ ਅਤੇ ਭਰੋਸਾ ਦਿੰਦੇ ਹਨ ਕਿ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦਾ ਵਿਨਾਸ਼ ਕਰ ਦਿੱਤਾ ਹੈ ਅਤੇ ਇਸ ਨੂੰ ਮੁੜ ਵਿਕਾਸ ਦੀਆਂ ਲੀਹਾਂ ਉੱਤੇ ਲਿਆਉਣ ਲਈ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਦੀ ਜ਼ਰੂਰਤ ਹੈ ਜੋ ਸੂਬੇ ਦੇ ਹਰ ਵਿਅਕਤੀ ਦੀ ਰਮਜ਼ ਨੂੰ ਸਮਝਦੀ ਹੈ | ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਅਮਿਤ ਗੋਸਾਈਾ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਚੰਗਾ ਲਾਭ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜੈਨ ਮੰਦਿਰ ਚੌਕ ਤੋਂ ਧਾਂਦਰਾ ਸੜਕ 'ਤੇ ਪਏ ਟੋਇਆਂ ਨੇ ਇਲਾਕਾ ਵਾਸੀਆਂ ਦਾ ਕੀਤਾ ਜੀਣਾ ਮੁਹਾਲ-ਸਲੂਜਾ <br/> ਅਗਲੀ ਖ਼ਬਰ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਵਿਖੇ ਮੈਰਕੂਲੈਸ ਕੰਪਨੀ ਦੇ ਸੀ.ਈ.ਓ. ਵਲੋਂ ਵਿਸ਼ੇਸ਼ ਮੀਟਿੰਗ <br/>
Ad Position 24