ਹੰਬੜਾਂ, 11 ਮਾਰਚ (ਮੇਜਰ ਹੰਬੜਾਂ)-ਪਿੰਡ ਵਲੀਪੁਰ ਕਲਾਂ ਦੇ ਨੰਬਰਦਾਰ ਜਸਵਿੰਦਰ ਸਿੰਘ ਹਾਂਸ, ਖੇਤੀਬਾੜੀ ਸਭਾ ਹੰਬੜਾਂ ਦੇ ਮੈਂਬਰ ਭਗਵੰਤ ਸਿੰਘ ਹਾਂਸ ਦੇ ਭਰਾ ਅਤੇ ਨੰਬਰਦਾਰ ਰਛਪਾਲ ਸਿੰਘ ਹਾਂਸ ਕੈਨੇਡਾ ਦੇ ਭਤੀਜੇ ਸਵ: ਜਗਰੂਪ ਸਿੰਘ ਹਾਂਸ ਸਪੁੱਤਰ ਸਵ: ਨੰਬਰਦਾਰ ਜਗਤਾਰ ਸਿੰਘ ਹਾਂਸ ਨਮਿਤ ਪਿੰਡ ਵਲੀਪੁਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਫ਼ਤਿਹ ਸਿੰਘ ਖ਼ਾਲਸਾ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਹਾਜ਼ਰੀ ਭਰੀ | ਕਾਂਗਰਸ ਦੇ ਜਰਨਲ ਸਕੱਤਰ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਸਵ: ਜਗਰੂਪ ਸਿੰਘ ਹਾਂਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਛੋਟੀ ਉਮਰ 'ਚ ਸਾਡੇ 'ਚੋਂ ਚਲੇ ਜਾਣਾ ਹਾਂਸ ਪਰਿਵਾਰ ਤੇ ਸਾਡੇ ਸਾਰਿਆਂ ਲਈ ਲਈ ਅਸਹਿ ਤੇ ਅਕਹਿ ਸਦਮਾ ਹੈ | ਕੈਪਟਨ ਸੰਦੀਪ ਸੰਧੂ ਵਲੋਂ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਭੇਜੇ ਗਏ ਸ਼ੋਕ ਸੰਦੇਸ਼ ਰਾਹੀਂ ਉਨ੍ਹਾਂ ਵਲੋਂ ਤੇ ਕਾਂਗਰਸ ਪਾਰਟੀ ਵਲੋਂ ਹਾਂਸ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ | ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਕਾਂਗਰਸ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ ਨੇ ਵੀ ਹਾਂਸ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਤੇ ਸਵ: ਜਗਰੂਪ ਸਿੰਘ ਹਾਂਸ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਵਿਧਾਇਕ ਦਲਜੀਤ ਸਿੰਘ ਭੋਲਾ ਦੇ ਭਰਾ ਜਗਜੀਤ ਸਿੰਘ ਗਰੇਵਾਲ, ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਹੰਬੜਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਚਾਵਲਾ, ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ ਖਹਿਰਾ, ਨੰਬਰਦਾਰ ਤੇਜਿੰਦਰਪਾਲ ਸਿੰਘ ਗਿੱਲ, ਬੀਕੇਯੂ ਡਕੌਂਦਾ ਆਗੂ ਸੁਖਵਿੰਦਰ ਸਿੰਘ ਮਾਂਗਟ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋਮੁੰਨਾਂ, ਸੰਮਤੀ ਮੈਂਬਰ ਲਖਵਿੰਦਰ ਸਿੰਘ ਨੇ ਵੀ ਸਵ: ਜਗਰੂਪ ਸਿੰਘ ਹਾਂਸ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਮੌਕੇ ਮਾ: ਉੱਦਮ ਸਿੰਘ ਹਾਂਸ, ਮੈਂਬਰ ਭਗਵੰਤ ਸਿੰਘ ਹਾਂਸ, ਸਰਪੰਚ ਹਰਦਿਆਲ ਸਿੰਘ ਗੋਲਾ, ਕਿਸਾਨ ਆਗੂ ਨੰਦ ਸਿੰਘ ਹਾਂਸ, ਕਾਲਾ ਹਾਂਸ, ਸਾਬਕਾ ਸਰਪੰਚ ਮਨਜੀਤ ਸਿੰਘ ਘਮਣੇਵਾਲ, ਸੁਖਵੀਰ ਸਿੰਘ ਰਾਜਾ ਹਾਂਸ, ਸਾਬਕਾ ਸਰਪੰਚ ਉਜਾਗਰ ਸਿੰਘ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਕੱਤਰ ਸੁਖਪ੍ਰਤਾਪ ਸਿੰਘ ਹੀਰਾ, ਸੀਨੀ.ਮੀਤ ਪ੍ਰਧਾਨ ਹਰਪਾਲ ਸਿੰਘ ਪਾਲੀ, ਪੰਚ ਸੁਖਜੀਤ ਸਿੰਘ ਬਾਠ, ਕਿ੍ਪਾਲ ਸਿੰਘ ਢੇਸੀ ਕੈਨੇਡਾ, ਨੰਬਰਦਾਰ ਬਲਵੰਤ ਸਿੰਘ ਢੇਸੀ, ਵਿਸਾਖਾ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਧਾਲੀਵਾਲ, ਹਰਮੀਤ ਸਿੰਘ ਸਿਡਾਨਾ, ਪ੍ਰਭਜੀਤ ਸਿੰਘ ਚਾਵਲਾ, ਗੁਰਵਿੰਦਰ ਸਿੰਘ ਗੋਲਡੀ ਚਾਵਲਾ, ਦਵਿੰਦਰ ਸਿੰਘ ਅਹੂਜਾ, ਹਰਜੀਤ ਸਿੰਘ ਖਹਿਰਾ, ਨੰਬਰਦਾਰ ਜਸਪ੍ਰੀਤ ਸਿੰਘ ਢੇਸੀ, ਨੌਰੰਗ ਸਿੰਘ ਹਾਂਸ, ਦਵਿੰਦਰ ਸਿੰਘ ਢੇਸੀ, ਤੀਰਥ ਸਿੰਘ ਧਾਲੀਵਾਲ, ਪ੍ਰਧਾਨ ਜਗਵਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਹਾਂਸ, ਸਾਵਣ ਸਿੰਘ ਧਾਲੀਵਾਲ, ਭਰਪੂਰ ਸਿੰਘ ਧਾਲੀਵਾਲ, ਅਵਤਾਰ ਸਿੰਘ ਸਿੱਧੂ, ਜੱਗਾ ਸਿੰਘ ਸਮੇਤ ਹੋਰ ਸਰਪੰਚਾਂ-ਪੰਚਾਂ ਸਮੇਤ ਸਕੇ ਸਬੰਧੀ, ਰਿਸ਼ਤੇਦਾਰ ਮੌਜੂਦ ਸਨ |