18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ ਜੀ.ਟੀ.ਬੀ.ਐਚ. ਵਿਖੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਸਮਾਗਮ ਦਾ ਉਦੇਸ਼ ਮਹਿਲਾਵਾਂ ਦੀਆਂ ਉਪਲਬਧੀਆਂ ਨੂੰ ਸਲਾਮ ਕਰਨਾ ਤੇ ਸਮਾਜ ਵਿਚ ਮਹਿਲਾ ਸ਼ਸਕਤੀਕਰਨ ਤੇ ਸਮਾਨਤਾ ਦਾ ਸੰਦੇਸ਼ ਦੇਣਾ ਸੀ¢ ਇਸ ਮÏਕੇ ਮੁੱਖ ਮਹਿਮਾਨ ਵਜੋਂ ਮਮਤਾ ਆਸ਼ੂ ਕÏਾਸਲਰ ਅਤੇ ਅਰਵੀਨ ਕÏਰ ਮੱਕੜ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ¢ ਵਾਈਸ ਪਿ੍ੰਸੀਪਲ ਪ੍ਰੋ. ਅਮਨਦੀਪ ਕÏਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮਹਿਲਾਵਾਂ ਦੀ ਸਮਾਜ ਅਤੇ ਸਿਹਤ ਸੇਵਾ ਖੇਤਰ ਵਿਚ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ¢ ਸਮਾਗਮ ਦੀ ਸ਼ਮ੍ਹਾ ਰੌਸ਼ਨ ਮਮਤਾ ਆਸ਼ੂ, ਅਰਵੀਨ ਕÏਰ ਮੱਕੜ, ਡਾ. ਜਸਬੀਰ ਕÏਰ ਅਤੇ ਸੰਸਥਾ ਦੀ ਡਾਇਰੈਕਟਰ ਡਾ. ਜਸਬੀਰ ਕÏਰ ਨੇ ਕੀਤੀ¢ ਇਸ ਮÏਕੇ ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਮਹਿਲਾਵਾਂ ਅੱਜ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਅਤੇ ਨਰਸਿੰਗ ਵਰਗੇ ਸੇਵਾ ਭਾਵ ਨਾਲ ਭਰੇ ਪੇਸ਼ੇ ਵਿਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ¢ ਮਮਤਾ ਆਸ਼ੂ ਨੇ ਕਿਹਾ ਕਿ ਹਰ ਬੱਚੇ ਦੀ ਜ਼ਿੰਦਗੀ ਵਿਚ ਮਾਂ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੁੰਦਾ ਹੈ¢ ਮਾਂ ਹੀ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਜੋ ਉਸ ਨੂੰ ਜੀਵਨ ਦੀਆਂ ਕਦਰਾਂ ਤੇ ਸੰਸਕਾਰ ਸਿਖਾਉਂਦੀ ਹੈ¢ ਉਨ੍ਹਾਂ ਕਿਹਾ ਕਿ ਸਮਾਜ ਵਿਚ ਲੜਕੇ ਅਤੇ ਲੜਕੀ ਵਿਚ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ¢ ਇਸ ਮÏਕੇ ਸ਼੍ਰੀਮਤੀ ਮੋਨਿਕਾ, ਅਮਨਦੀਪ ਹੰਸ ਅਸਿਸਟੈਂਟ ਪ੍ਰੋਫੈਸਰ ਅਤੇ ਸ਼੍ਰੀਮਤੀ ਜੋਤਿਕਾ ਐਸ ਕੁਮਾਰ ਅਸਿਸਟੈਂਟ ਪ੍ਰੋਫੈਸਰ ਨੇ ਮਹਿਲਾ ਸਸ਼ਕਤੀਕਰਨ ਦੇ ਵਿਸ਼ੇ 'ਤੇ ਭਾਸ਼ਣ ਦਿੱਤਾ¢ ਇਸ ਮÏਕੇ ਵਿਦਿਆਰਥਣਾਂ ਵਲੋਂ ਵੱਖ ਵੱਖ ਗਤੀਵਿਧੀਆਂ ਤੋਂ ਇਲਾਵਾ ਪੋਸਟਰ ਪ੍ਰਦਰਸ਼ਨੀ ਲਗਾਈ ਗਈ¢ ਇਸ ਮÏਕੇ ਮਹਿਮਾਨਾਂ ਨੇ ਵਿਦਿਆਰਥੀਆਂ ਵਲੋਂ ਬਣਾਏ ਪੋਸਟਰਾਂ ਦੀ ਪ੍ਰਸ਼ੰਸਾ ਕੀਤੀ ਅਤੇ ਅਧਿਆਪਕਾਂ ਤੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ¢ ਇਸ ਮÏਕੇ ਨਰਸਿੰਗ ਕਾਲਜ ਦੀ ਡਾਇਰੈਕਟਰ ਡਾ. ਜਸਬੀਰ ਕÏਰ, ਪਿ੍ੰਸੀਪਲ ਪ੍ਰੋ. ਅਮਨਦੀਪ ਕÏਰ ਤੋਂ ਇਲਾਵਾ ਨਰਸਿੰਗ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ <br... ਅਗਲੀ ਖ਼ਬਰ ਸਵ: ਜਗਰੂਪ ਸਿੰਘ ਹਾਂਸ ਵਲੀਪੁਰ ਕਲਾਂ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ
Ad Position 24