26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਿਧਵਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 13-03-2026
ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਜਦਕਿ ਕਥਿਤ ਦੋਸ਼ੀ ਵਲੋਂ ਪੀੜਤਾ ਪਾਸੋਂ 24 ਲੱਖ ਰੁਪਏ ਦੀ ਰਕਮ ਵੀ ਹੜੱਪ ਲਈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਅਕਬਰ ਵਾਸੀ ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਤੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਸ ਤੋਂ ਬਾਅਦ ਕਥਿਤ ਦੋਸ਼ੀ ਉਸਦੇ ਸੰਪਰਕ ਵਿਚ ਆਇਆ | ਕਥਿਤ ਦੋਸ਼ੀ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ ਅਤੇ ਉਸ ਪਾਸੋਂ 24 ਲੱਖ ਰੁਪਏ ਦੀ ਰਕਮ ਵੀ ਹੜੱਪ ਲਈ | ਬਾਅਦ ਵਿਚ ਕਥਿਤ ਦੋਸ਼ੀ ਵਿਆਹ ਕਰਵਾਉਣ ਤੋਂ ਮੁੱਕਰ ਗਿਆ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਵਿੰਦਰ ਗੁਪਤਾ ਨੇ ਫਾਰੂਕ ਅਬਦੁੱਲਾ ਉਪਰ ਹੋਏ ਹਮਲੇ ਦੀ ਕੀਤੀ ਨਿੰਦਾ ਅਗਲੀ ਖ਼ਬਰ ਸਾਬਕਾ ਜ਼ਿਲ੍ਹਾ ਅਟਾਰਨੀ ਦੇ ਪਰਿਵਾਰ ਨਾਲ 60 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੰਜ ਖ਼ਿਲਾਫ਼ ਕੇਸ ਦਰਜ <br/>
Ad Position 24