ਰਾਜਪਾਲ ਕਵਿੰਦਰ ਗੁਪਤਾ ਨੇ ਫਾਰੂਕ ਅਬਦੁੱਲਾ ਉਪਰ ਹੋਏ ਹਮਲੇ ਦੀ ਕੀਤੀ ਨਿੰਦਾ
ਅਜੀਤ ਡੈਸਕ
13-03-2026
ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਵਿੰਦਰ ਗੁਪਤਾ ਨੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰਕ ਅਬਦੁੱਲਾ ਉਪਰ ਹੋਏ ਹਮਲੇ ਦੀ ਨਿੰਦਾ ਕੀਤੀ ਹੈ¢ ਲੁਧਿਆਣਾ ਵਿਖੇ ਇੰਟਰਨੈਸ਼ਨਲ ਵੈਸ਼ਯ ਫੈਡਰੇਸ਼ਨ ਵਲੋਂ ਕਰਵਾਏ ਅੰਤਰਰਾਸ਼ਟਰੀ ਵੈਸ਼ਯ ਮਹਾਂ ਸੰਮੇਲਨ ਵਿਚ ਸ਼ਾਮਿਲ ਹੋਣ ਮÏਕੇ ਪੱਤਰਕਾਰਾਂ ਨਾਲ ਗੱਲਬਾਤ ਦÏਰਾਨ ਉਨ੍ਹਾਂ ਨੇ ਇਹ ਸ਼ਬਦ ਕਹੇ¢ ਇਸ ਮÏਕੇ ਰਾਜਪਾਲ ਨੇ ਸਮਾਜ ਸੇਵਾ ਦੇ ਖੇਤਰ ਵਿਚ ਵੈਸ਼ਯ ਸਮਾਜ ਵਲੋਂ ਦਿੱਤੇ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ¢ ਕਵਿੰਦਰ ਗੁਪਤਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸੰਸਥਾ ਨਾਲ ਜੁੜੇ ਹੋਏ ਹਨ¢ ਜਦਕਿ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਪਰ ਹੋਏ ਹਮਲੇ ਦੀ ਘਟਨਾ ਦੀ ਉਨ੍ਹਾਂ ਨੇ ਨਿੰਦਾ ਕੀਤੀ¢ ਇਸੇ ਤਰ੍ਹਾਂ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਹਟਾਏ ਜਾਣ ਨੂੰ ਲੈ ਕੇ ਚੱਲ ਰਹੇ ਘਟਨਾਕ੍ਰਮ ਵਿਚਾਲੇ ਉਨ੍ਹਾਂ ਨੇ ਕਿਹਾ ਕਿ ਹਰ ਧਿਰ ਆਪਣੀ ਭੂਮਿਕਾ ਨਿਭਾਅ ਰਿਹਾ ਹੈ¢