ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ | ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪ੍ਰਬੰਧਕਾਂ ਨੇ ਜਪ ਤਪ ਚੁਪਹਿਰਾ ਸਮਾਗਮ 'ਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |