26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਟ੍ਰੇਡ ਡੀਲ ਦੇ ਸਮਝੌਤੇ ਖ਼ਿਲਾਫ਼ ਬੀਕੇਯੂ ਚੜੂਨੀ ਦੀ ਕੁਰੂਕਸ਼ੇਤਰ 'ਚ ਹੋਣ ਵਾਲੀ ਰੈਲੀ ਇਤਿਹਾਸਕ ਰੈਲੀ ਸਾਬਤ ਹੋਵੇਗੀ-ਅਰੋੜਾ <br/>

Ad Position 21
No active advertisement
ਅਜੀਤ ਡੈਸਕ 13-03-2026
ਲੁਧਿਆਣਾ, 12 ਮਾਰਚ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਦੇ ਦਿਸ਼ਾ ਨਿਰਦੇਸ਼ ਤਹਿਤ ਟਰੇਡ ਡੀਲ ਦੇ ਖ਼ਿਲਾਫ਼ ਟਰੈਕਟਰ ਕਾਰ ਰੈਲੀ ਕੱਢੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਅਰੋੜਾ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਅੱਜ ਦੇ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਸਾਥੀਆਂ ਨੇ ਸ਼ਿਰਕਤ ਕਰਕੇ ਇਸ ਰੈਲੀ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਉਸੇ ਤਰ੍ਹਾਂ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ 23 ਮਾਰਚ ਨੂੰ ਪਿਪਲੀ, ਕੁਰੂਕਸ਼ੇਤਰ ਵਿਖੇ ਭਾਰਤ-ਅਮਰੀਕਾ ਵਿਚਾਲੇ ਹੋਣ ਵਾਲੇ ਟਰੇਡ ਸਮਝੌਤਿਆਂ ਦੇ ਵਿਰੋਧ ਵਿਚ ਕੱਢੀ ਜਾਣ ਵਾਲੀ ਮਹਾਂ ਰੈਲੀ ਇਤਿਹਾਸਿਕ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਰੈਲੀ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਇਕ ਵੱਡਾ ਸੰਘਰਸ਼ ਬਣੇਗੀ |ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਜੇਕਰ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕਿਸਾਨੀ ਖੇਤਰ ਨਾਲ ਜੁੜੇ ਟਰੇਡ ਸਮਝੌਤੇ ਕੀਤੇ ਜਾਂਦੇ ਹਨ ਤਾਂ ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ | ਉਨ੍ਹਾਂ ਕਿਹਾ ਕਿ ਵਿਦੇਸ਼ੀ ਕੰਪਨੀਆਂ ਨੂੰ ਖੁੱਲ੍ਹੀ ਛੂਟ ਮਿਲਣ ਨਾਲ ਭਾਰਤ ਦੇ ਛੋਟੇ ਤੇ ਦਰਮਿਆਨੇ ਕਿਸਾਨਾਂ ਦੀ ਆਮਦਨ ਉੱਤੇ ਮਾਰ ਪਵੇਗੀ ਅਤੇ ਖੇਤੀਬਾੜੀ ਖੇਤਰ ਵਿੱਚ ਅਸਥਿਰਤਾ ਪੈਦਾ ਹੋ ਸਕਦੀ ਹੈ | ਜਦਕਿ ਭਾਰਤੀ ਕਿਸਾਨ ਯੂਨੀਅਨ ਚੜੂਨੀ ਲੰਮੇ ਸਮੇਂ ਤੋਂ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ ਅਤੇ ਕਿਸੇ ਵੀ ਅਜਿਹੇ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਕਿਸਾਨ ਵਿਰੋਧੀ ਹੋਵੇ | ਇਸ ਲਈ 23 ਮਾਰਚ ਨੂੰ ਪਿਪਲੀ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਇਕੱਠਾ ਕਰਕੇ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾਵੇਗੀ | ਇਸ ਮੌਕੇ ਅਰੋੜਾ ਨੇ ਪੰਜਾਬ ਸਮੇਤ ਹਰਿਆਣਾ ਅਤੇ ਹੋਰ ਰਾਜਾਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਰੈਲੀ ਵਿਚ ਸ਼ਾਮਿਲ ਹੋਣ ਤਾਂ ਜੋ ਕਿਸਾਨੀ ਦੇ ਭਵਿੱਖ ਨੂੰ ਬਚਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦਾ ਜਥੇ: ਮਲਕਪੁਰ ਦੀ ਅਗਵਾਈ ਹੇਠ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ <br/>
Ad Position 24