26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੰਡ ਤੋਂ ਐਨਆਈਏ ਦੇ ਅਧਿਕਾਰੀਆਂ ਨੇ ਕੀਤੀ ਪੁੱਛ ਪੜਤਾਲ

Ad Position 21
No active advertisement
ਅਜੀਤ ਡੈਸਕ 13-03-2026

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਕਾਰਵਾਈਆਂ ਕਾਰਨ ਚਰਚਾ ਵਿਚ ਰਹਿਣ ਵਾਲੇ ਆਗੂ ਗੁਰਸਿਮਰਨ ਸਿੰਘ ਮੰਡ ਪਾਸੋਂ ਐਨਆਈਏ ਅਧਿਕਾਰੀਆਂ ਨੇ ਪੁੱਛ ਪੜਤਾਲ ਕੀਤੀ ਹੈ | ਜਾਣਕਾਰੀ ਅਨੁਸਾਰ ਮੰਡ ਨੂੰ ਅਕਤੂਬਰ 2025 ਵਿਚ ਕੁਝ ਪਾਕਿਸਤਾਨ ਦੇ ਇਕ ਅਪਰਾਧੀ ਵਲੋਂ ਆਪਣੇ ਸਾਥੀ ਰਾਹੀਂ ਧਮਕੀਆਂ ਦਿੱਤੀਆਂ ਗਈਆਂ ਸਨ | ਇਸ ਮਾਮਲੇ ਵਿਚ ਹਰਿਆਣਾ ਪੁਲਿਸ ਵਲੋਂ ਧੀਰਜ ਨਾਮੀ ਨੌਜਵਾਨ ਨੂੰ ਕਾਬੂ ਕੀਤਾ ਸੀ ਅਤੇ ਬਾਅਦ ਵਿਚ ਇਹ ਮਾਮਲਾ ਐਨਆਈਏ ਦੇ ਹਵਾਲੇ ਕਰ ਦਿੱਤਾ ਗਿਆ ਸੀ | ਐਨਆਈਏ ਦੇ ਅਧਿਕਾਰੀਆਂ ਵਲੋਂ ਮੰਡ ਨੂੰ ਧਮਕੀਆਂ ਦੇਣ ਸਬੰਧੀ ਉਸ ਪਾਸੇ ਰਿਕਾਰਡ ਮੰਗਿਆ ਹੈ ਅਤੇ 16 ਮਾਰਚ ਨੂੰ ਐਨਆਈਏ ਦੇ ਦਫਤਰ ਵਿਚ ਹਾਜ਼ਰ ਹੋਣ ਲਈ ਵੀ ਕਿਹਾ ਹੈ ਤਾਂ ਜੋ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਜਾ ਸਕਣ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ 'ਚ ਸਿਹਤ ਸਹੂਲਤਾਂ ਦੀ ਥਾਂ ਲੋਕ ਖੱਜਲ-ਖ਼ੁਆਰ ਹੋਣ ਲਈ ਮਜਬੂਰ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦਾ ਜਥੇ: ਮਲਕਪੁਰ ਦੀ ਅਗਵਾਈ ਹੇਠ ਸਨਮਾਨ
Ad Position 24