ਹਥਿਆਰਬੰਦ ਹਮਲਾਵਰ ਨੌਜਵਾਨ ਤੋਂ ਹਜ਼ਾਰਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
ਅਜੀਤ ਡੈਸਕ
13-03-2026
ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਤਾ ਕਰਮ ਕÏਰ ਕਾਲੋਨੀ ਵਿਚ ਹਥਿਆਰਬੰਦ ਹਮਲਾਵਰ ਨÏਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ 11000 ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਮਲਕੀਤ ਸਿੰਘ ਵਾਸੀ ਮਾਤਾ ਕਰਮ ਕÏਰ ਕਾਲੋਨੀ ਦੀ ਸ਼ਿਕਾਇਤ 'ਤੇ ਅਮਨ ਨਾਗਪਾਲ ਵਾਸੀ ਤਾਜਪੁਰ ਰੋਡ ਅਤੇ ਰੋਬਿਨ ਵਾਸੀ ਪੁਨੀਤ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਦੇ ਨੇੜੇ ਜਾ ਰਿਹਾ ਸੀ ਕਿ ਉਕਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ | ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਕੁੱਟਮਾਰ ਕੀਤੀ ਗਈ ਅਤੇ ਨਕਦੀ ਦੀ ਮੰਗ ਕੀਤੀ | ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਨੇ ਆਪਣੇ ਪਾਸ ਰੱਖਿਆ ਪਿਸਤੌਲ ਕੱਢ ਲਿਆ ਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ 11 ਦੀ ਨਗਦੀ ਖੋਹ ਲਈ ਤੇ ਫ਼ਰਾਰ ਹੋ ਗਏ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢