26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

36ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਤਿੰਨ ਰੋਜ਼ਾ ਗੁਰਮਤਿ ਸਮਾਗਮ 20 ਤੋਂ <br/>

Ad Position 21
No active advertisement
ਅਜੀਤ ਡੈਸਕ 13-03-2026
ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਸਥਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ 20 ਮਾਰਚ ਤੋਂ ਹੋਣ ਵਾਲੇ ਤਿੰਨ ਰੋਜ਼ਾ 36ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਸਮਾਗਮ ਦੀ ਚੜਦੀ ਕਲਾ ਲਈ ਅੱਜ ਮੁੱਖ ਪ੍ਰਬੰਧਕ ਭਾਈ ਦਵਿੰਦਰ ਸਿੰਘ ਸੋਢੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮਾਗਮ ਦੀ ਸਫਲਤਾ ਲਈ ਅਰਦਾਸ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ 36ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਇਸ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਬਾਬਾ ਨੰਦ ਸਿੰਘ ਅਤੇ ਬਾਬਾ ਈਸ਼ਰ ਸਿੰਘ ਨੂੰ ਸਮਰਪਿਤ ਹੋਵੇਗਾ | ਉਨ੍ਹਾਂ ਦੱਸਿਆ ਕਿ ਇਹ ਸਮਾਗਮ 20 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 22 ਮਾਰਚ ਦੇਰ ਸ਼ਾਮ ਤੱਕ ਚੱਲੇਗਾ | ਇਹ ਸਮਾਗਮ ਇਸ ਵਾਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਜ-2 ਵਿਖੇ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਭਾਈ ਗੁਰਜੀਤ ਸਿੰਘ ਨਾਨਕਸਰ ਵਾਲੇ, ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗੁਰਸ਼ਰਨ ਸਿੰਘ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਮੀਰੀ ਪੀਰੀ ਖਾਲਸਾ ਜੱਥਾ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਬੀਬੀ ਕੋਲਾਂ ਵਾਲੇ, ਦਵਿੰਦਰ ਸਿੰਘ ਸੁਹਾਣਾ, ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ ਤੋਂ ਇਲਾਵਾ ਕਈ ਹੋਰ ਪੰਥ ਪ੍ਰਸਿੱਧ ਕੀਰਤਨੀਏ ਅਤੇ ਕਥਾਵਾਚਕ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਗੁਰੂ ਸਾਹਿਬ ਦੀਆਂ ਸਰੀਰਕ ਛੋਹ ਪ੍ਰਾਪਤ ਵਸਤਾਂ ਦੇ ਵੀ ਦਰਸ਼ਨ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਹਾਜ਼ਰੀਆਂ ਭਰਨਗੀਆਂ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਵਲੋਂ ਤਿਆਰੀਆਂ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਦੇ ਮਾਮਲੇ ਸੰਬੰਧੀ ਅਗਲੀ ਸੁਣਵਾਈ 11 ਮਈ ਨੂੰ ਅਗਲੀ ਖ਼ਬਰ ਹਥਿਆਰਬੰਦ ਹਮਲਾਵਰ ਨੌਜਵਾਨ ਤੋਂ ਹਜ਼ਾਰਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
Ad Position 24