ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਟ ਮੰਗਲ ਸਿੰਘ ਇਲਾਕੇ ਵਿਚ ਇਕ ਸਕੂਟਰ ਸਵਾਰ ਲੁਟੇਰਾ ਅÏਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ ਹੋ ਗਿਆ | ਚੇਨ ਦੀ ਕੀਮਤ 4 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ | ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਗਗਨਦੀਪ ਕÏਰ ਵਾਸੀ ਕੋਟ ਮੰਗਲ ਸਿੰਘ ਆਪਣੀ ਭਾਣਜੀ ਨਾਲ ਸੜਕ 'ਤੇ ਜਾ ਰਹੀ ਸੀ ਕਿ ਇਸ ਦÏਰਾਨ ਸਕੂਟਰ ਸਵਾਰ ਇਕ ਨÏਜਵਾਨ ਉਨ੍ਹਾਂ ਦਾ ਪਿੱਛਾ ਕਰਨ ਲੱਗ ਪਿਆ | ਜਿਉਂ ਹੀ ਸੰੁਨਸਾਨ ਥਾਂ 'ਤੇ ਗਗਨਦੀਪ ਕÏਰ ਪਹੁੰਚੀ ਤਾਂ ਲੁਟੇਰੇ ਨੇ ਉਨ੍ਹਾਂ ਦੇ ਬਰਾਬਰ ਸਕੂਟਰ ਲਿਆ ਕੇ ਰੋਕ ਲਿਆ ਅਤੇ ਉਸ ਦੇ ਗਲੇ ਵਿਚ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ ਹੋ ਗਿਆ | ਹਾਲਾਂਕਿ ਅÏਰਤ ਵਲੋਂ ਉਸਦਾ ਪਿੱਛਾ ਵੀ ਕੀਤਾ ਗਿਆ, ਪਰ ਉਹ ਕਾਮਯਾਬ ਨਹੀਂ ਹੋ ਸਕੀ | ਇਹ ਸਾਰੀ ਘਟਨਾ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ 'ਤੇ ਪੁਲਿਸ ਵਲੋਂ ਲੁਟੇਰੇ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ ਸੀ | ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹÏਲ ਹੈ |