26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਡੀ.ਬੀ.ਈ.ਈ. ਵਲੋਂ ਮੈਗਾ ਰੋਜ਼ਗਾਰ ਮੇਲਾ 20 ਨੂੰ <br/>

Ad Position 21
No active advertisement
ਅਜੀਤ ਡੈਸਕ 13-03-2026
ਲੁਧਿਆਣਾ, 12 ਮਾਰਚ (ਜਤਿੰਦਰ ਭੰਬੀ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਬੀ.ਈ.) ਲੁਧਿਆਣਾ ਵਲੋਂ 20 ਮਾਰਚ ਦਿਨ ਸ਼ੁੱਕਰਵਾਰ ਨੂੰ ਸਥਾਨਕ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ (ਜੀ. ਐਨ. ਆਈ. ਐਮ. ਟੀ.) ਮਾਡਲ ਟਾਊਨ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਮੈਗਾ ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 9.30 ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ | ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਇਹ ਮੇਲਾ ਲਗਾਇਆ ਜਾ ਰਿਹਾ ਹੈ, ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ | ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗੈ੍ਰਜੂਏਟ, ਪੋਸਟ ਗੈ੍ਰਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੈ | ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜ਼ਿਉਮ ਦੀਆਂ 2 ਫੋਟੋ ਸਟੈਟ ਕਾਪੀਆਂ ਲੈ ਕੇ ਆਉਣੀਆਂ ਲਾਜ਼ਮੀ ਹਨ | ਡਿਪਟੀ ਡਾਇਰੈਕਟਰ ਵਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਦੁਨੀਆ ਦਾ ਪਹਿਲਾ 50ਐਮਪੀ ਸੋਨੀ ਲਿਟੀਆ 710 ਸੈਂਸਰ ਮੋਟੋਰੋਲਾ ਐਜ 70 ਫਿਊਜ਼ਨ ਲਾਂਚ <br/> ਅਗਲੀ ਖ਼ਬਰ ਸਕੂਟਰ ਸਵਾਰ ਲੁਟੇਰਾ ਅÏਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਝਪਟ ਕੇ ਫ਼ਰਾਰ <br/>
Ad Position 24