ਲੁਧਿਆਣਾ, 12 ਮਾਰਚ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੰੂ ਮੋਗਾ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਹੋਣ ਵਾਲੀ ਬਦਲਾਵ ਰੈਲੀ ਨੰੂ ਕਾਮਯਾਬ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵਲੋਂ ਸਥਾਨਕ ਭਾਜਪਾ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਮੋਗਾ ਦੇ ਕਿੱਲੀ ਚਹਿਲ ਪਿੰਡ ਵਿਚ ਹੋਣ ਵਾਲੀ ਇਹ ਰੈਲੀ ਪਾਰਟੀ ਦੀ ਸੰਗਠਨਾਤਮਕ ਤਾਕਤ ਅਤੇ ਪੰਜਾਬ ਵਿਚ ਵਧਦੇ ਪ੍ਰਭਾਵ ਦਾ ਮਜ਼ਬੂਤ ਸੰਦੇਸ਼ ਦੇਵੇਗੀ | ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਲਗਭਗ 500 ਬੱਸਾਂ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਕਾਰਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਜਾਣਗੀਆਂ | ਧੀਮਾਨ ਨੇ ਦੱਸਿਆ ਕਿ ਭਾਜਪਾ ਦੇ ਹਰ ਮੰਡਲ ਅਤੇ ਸਰਕਲ ਪ੍ਰਧਾਨ ਸਮੇਤ ਮੰਡਲ ਪ੍ਰਭਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਰੈਲੀ ਨੰੂ ਸਫਲ ਬਣਾਇਆ ਜਾਵੇ | ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ, ਜ਼ਿਲ੍ਹਾ ਮਹਾਮੰਤਰੀ ਨਰਿੰਦਰ ਸਿੰਘ ਮੱਲ੍ਹੀ, ਯਸ਼ਪਾਲ ਜਨੋਤਰਾ, ਉਪ ਪ੍ਰਧਾਨ ਡਾ. ਨਿਰਮਲ ਸਿੰਘ, ਮਨੀਸ਼ ਚੋਪੜਾ, ਡਾ. ਸਤੀਸ਼ ਕੁਮਾਰ ਤੇ ਹੋਰ ਮੌਜੂਦ ਸਨ |