27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੜਕ ਹਾਦਸੇ ਵਿਚ ਨੌਜਵਾਨ ਦੀ ਮÏਤ <br/>

Ad Position 21
No active advertisement
ਅਜੀਤ ਡੈਸਕ 13-03-2026
ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ 'ਤੇ ਅਰੋੜਾ ਪੈਲੇਸ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਨÏਜਵਾਨ ਦੀ ਮÏਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਗੋਲਡੀ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 28 ਸਾਲ ਦੇ ਕਰੀਬ ਸੀ | ਗੋਲਡੀ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ ਅਤੇ ਅੱਜ ਦੇਰ ਸ਼ਾਮ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ | ਜਦੋਂ ਉਹ ਅਰੋੜਾ ਪੈਲੇਸ ਨੇੜੇ ਪਹੁੰਚਿਆ ਤਾਂ ਸੜਕ ਟੁੱਟੀ ਹੋਣ ਕਾਰਨ ਉਹ ਸੰਤੁਲਨ ਗਵਾ ਬੈਠਾ ਤੇ ਸੜਕ 'ਤੇ ਡਿਗ ਗਿਆ | ਇਸ ਦÏਰਾਨ ਇਕ ਤੇਜ਼ ਰਫ਼ਤਾਰ ਦੇ ਟਰਾਲੇ ਨੇ ਉਸ ਨੰੂ ਲਪੇਟ ਵਿਚ ਲੈ ਲਿਆ ਸਿੱਟੇ ਵਜੋਂ ਉਹ ਮÏਕੇ 'ਤੇ ਦਮ ਤੋੜ ਗਿਆ | ਨÏਜਵਾਨ ਆਪਣੇ ਮਾਪਿਆਂ ਦਾ ਇਕਲÏਤਾ ਪੁੱਤਰ ਸੀ | ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮÏਕੇ ਤੋਂ ਫ਼ਰਾਰ ਹੋ ਗਿਆ | ਗੋਲਡੀ ਦੀ ਲਾਸ਼ ਕਾਫ਼ੀ ਸਮਾਂ ਉਥੇ ਸੜਕ 'ਤੇ ਹੀ ਪਈ ਰਹੀ | ਸੂਚਨਾ ਮਿਲਦੇ ਬਾਅਦ ਵਿਚ ਸ਼ਿਮਲਾਪੁਰੀ ਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਜਾਂਚ ਕੀਤੀ ਜਾ ਰਹੀ ਹੈ¢ ਮਿ੍ਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਲੜਕਾ ਸੀ ਅਤੇ ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਦਾ ਸੀ | ਉਸਦੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਮÏਤ ਹੋ ਚੁੱਕੀ ਹੈ, ਜਦਕਿ ਮਾਤਾ ਬਿਮਾਰ ਹੈ |

Ad Position 22
No active advertisement
ਪਿਛਲੀ ਖ਼ਬਰ ਜਗਜੀਤ ਸਿੰਘ ਲੋਹਟਬੱਦੀ ਦਾ ਮਿੰਨੀ ਕਹਾਣੀ ਸੰਗ੍ਰਹਿ 'ਬਲੌਰੀ ਮੂਨ' ਲੋਕ ਅਰਪਣ <br/> ਅਗਲੀ ਖ਼ਬਰ ਮੋਗਾ ਰੈਲੀ 2027 ਚੋਣਾਂ ਵਿਚ ਨਵਾਂ ਇਤਿਹਾਸ ਲਿਖੇਗੀ-ਸਨੀ ਕੈਂਥ <br/>
Ad Position 24