27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਔਰਤਾਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਵਿਚ ਯੋਗ ਦੀ ਭੂਮਿਕਾ ਵਿਸ਼ੇ 'ਤੇ ਕਰਵਾਈ ਵਰਕਸ਼ਾਪ <br/>

Ad Position 21
No active advertisement
ਅਜੀਤ ਡੈਸਕ 13-03-2026
ਲੁਧਿਆਣਾ, 12 ਮਾਰਚ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਦੇ ਮਹਿਲਾ ਵਿਕਾਸ ਸੈੱਲ ਨੇ ਭਾਰਤੀ ਯੋਗ ਸੰਸਥਾਨ ਦੇ ਸਹਿਯੋਗ ਨਾਲ ''ਔਰਤਾਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਵਿਚ ਯੋਗ ਦੀ ਭੂਮਿਕਾU ਵਿਸ਼ੇ 'ਤੇ ਇਕ ਵਰਕਸ਼ਾਪ ਦਾ ਪ੍ਰਬੰਧ ਕੀਤਾ | ਭਾਰਤੀ ਯੋਗ ਸੰਸਥਾਨ ਦੀ ਜ਼ਿਲ੍ਹਾ ਪ੍ਰਧਾਨ ਸੁਮਨ ਵੀਰਮਾਨੀ ਨੇ ਸਮੁੱਚੀ ਸਿਹਤ ਬਣਾਈ ਰੱਖਣ ਲਈ ਨਿਯਮਤ ਯੋਗ ਅਭਿਆਸ ਦੀ ਮਹੱਤਤਾ 'ਤੇ ਚਾਨਣਾ ਪਾਇਆ | ਸੂਬਾ ਪ੍ਰਧਾਨ ਕੁੰਦਨ ਲਾਲ ਵੀਰਮਾਨੀ ਨੇ ਯੋਗਾ ਅਤੇ ਘਰੇਲੂ ਉਪਚਾਰਾਂ ਰਾਹੀਂ ਆਮ ਮਾਹਵਾਰੀ ਸਮੱਸਿਆਵਾਂ ਦੇ ਪ੍ਰਬੰਧਨ ਬਾਰੇ ਗੱਲ ਕੀਤੀ | ਸੂਬਾ ਉਪ ਪ੍ਰਧਾਨ ਪਰਵੀਨ ਕੁਮਾਰ ਨੇ ਇਕਾਗਰਤਾ ਨੂੰ ਬਿਹਤਰ ਬਣਾਉਣ ਵਿਚ ਧਿਆਨ ਦੀ ਭੂਮਿਕਾ 'ਤੇ ਜ਼ੋਰ ਦਿੱਤਾ, ਜਦੋਂ ਕਿ ਜਗਮੋਹਨ ਸਿੰਘ ਨੇ ਵੱਖ-ਵੱਖ ਉਪਯੋਗੀ ਯੋਗ ਆਸਣਾਂ ਦਾ ਪ੍ਰਦਰਸ਼ਨ ਕੀਤਾ | ਵਰਕਸ਼ਾਪ ਵਿਚ ਕੁੱਲ 77 ਵਿਦਿਆਰਥੀਆਂ ਨੇ ਹਿੱਸਾ ਲਿਆ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਕਿਸਾਨ ਸਨਮਾਨ ਨਿਧੀ ਦਾ ਲਾਭ ਜਾਰੀ ਰੱਖਣ ਲਈ ਫਾਰਮਰ ਰਜਿਸਟਰੀ ਤਹਿਤ ਰਜਿਸਟਰਡ ਹੋਣਾ ਲਾਜ਼ਮੀ-ਮੁੱਖ ਖੇਤੀਬਾੜੀ ਅਫ... ਅਗਲੀ ਖ਼ਬਰ ਜਗਜੀਤ ਸਿੰਘ ਲੋਹਟਬੱਦੀ ਦਾ ਮਿੰਨੀ ਕਹਾਣੀ ਸੰਗ੍ਰਹਿ 'ਬਲੌਰੀ ਮੂਨ' ਲੋਕ ਅਰਪਣ <br/>
Ad Position 24