ਲੁਧਿਆਣਾ, 12 ਮਾਰਚ (ਡਾ. ਤਰਲੋਚਨ ਸਿੰਘ)-ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵੱਧ ਰਹੀ ਗਿਣਤੀ ਸਦਕਾ ਪੰਜਾਬ ਉਤਰੀ ਭਾਰਤ ਵਿਚ ਇਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉਭਰ ਰਿਹਾ ਹੈ¢ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝÏਤਾ ਸਹੀਬੱਧ ਕੀਤਾ ਗਿਆ ਹੈ¢ ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਕ ਵਿਖੇ ਬਣਾਇਆ ਜਾ ਰਿਹਾ ਹੈ¢ ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ 18 ਮਹੀਨਿਆਂ ਵਿਚ ਪੜਾਵਾਂ ਅਧੀਨ ਕਾਰਜਸ਼ੀਲ ਹੋ ਜਾਵੇਗਾ¢ ਲਿਵਾਸਾ ਗਰੁੱਪ ਵਲੋਂ ਇਸ ਪ੍ਰੋਜੈਕਟ 'ਤੇ ਅਨੁਮਾਨਿਤ 235 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ ¢ ਇਸ ਨਵੇਂ ਪ੍ਰਾਜੈਕਟ ਦੇ ਨਾਲ ਲਿਵਾਸਾ ਦਾ ਉਦੇਸ਼ ਪੰਜਾਬ ਵਿਚ ਆਪਣੀ ਕੁੱਲ ਸਮਰੱਥਾ ਦਾ 2,000 ਬੈੱਡਾਂ ਤੱਕ ਵਿਸਥਾਰ ਕਰਨਾ ਹੈ, ਜਿਸ ਨਾਲ ਸੂਬੇ ਦੇ ਉਨਤ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵਿਆਪਕ ਮਜ਼ਬੂਤੀ ਮਿਲੇਗੀ¢ ਲਿਵਾਸਾ ਹਸਪਤਾਲ ਦੇ ਸੀ.ਈ.ਓ ਅਨੁਰਾਗ ਯਾਦਵ ਨੇ ਕਿਹਾ ਕਿ ਅਸੀਂ 38 ਤੋਂ ਵੱਧ ਮੈਡੀਕਲ ਸਪੈਸ਼ਲਿਟੀਜ਼, 800 ਤੋਂ ਵੱਧ ਬੈੱਡ, 250 ਤੋਂ ਵੱਧ ਸੀਨੀਅਰ ਸਲਾਹਕਾਰ, 280 ਆਈ.ਸੀ.ਯੂ ਬੈੱਡ, 20 ਆਧੁਨਿਕ ਆਪੇ੍ਰਸ਼ਨ ਥੀਏਟਰ ਅਤੇ 6 ਐਡਵਾਂਸਡ ਕੈਥ ਲੈਬਾਂ ਸਮੇਤ ਟੈਕਨਾਲੋਜੀ ਆਧਾਰਿਤ ਤੀਜੇ ਅਤੇ ਚÏਥੇ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਦੇ ਹਾਂ¢ ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਕੋਲ ਵਿਸ਼ੇਸ਼ ਸੇਵਾਵਾਂ ਵੀ ਉਪਲਬਧ ਹਨ ਜਿਨ੍ਹਾਂ ਵਿਚ ਕਾਰਡੀਓਲੋਜੀ ਅਤੇ ਕਾਰਡੀਅਕ ਸਰਜਰੀ, ਓਨਕੋਲੋਜੀ ਅਤੇ ਐਡਵਾਂਸ ਕੈਂਸਰ ਕੇਅਰ, ਨਿਊਰੋਲੋਜੀ ਅਤੇ ਨਿਊਰੋ ਸਰਜਰੀ, ਰੋਬੋਟਿਕ ਆਰਥੋਪੈਡਿਕ ਸਰਜਰੀ ਅਤੇ ਜੁਆਇੰਟ ਰਿਪਲੇਸਮੈਂਟ, ਗੈਸਟ੍ਰੋਐਂਟਰÏਲੋਜੀ ਅਤੇ ਲਿਵਰ ਕੇਅਰ, ਕਿਡਨੀ ਟਰਾਂਸਪਲਾਂਟ ਅਤੇ ਨੈਫਰੋਲੋਜੀ, 24__1MP__7 ਗੰਭੀਰ ਅਤੇ ਐਮਰਜੈਂਸੀ ਦੇਖਭਾਲ ਸ਼ਾਮਲ ਹਨ¢ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਪੰਜਾਬ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਨਾਲ ਪੰਜਾਬ ਉੱਤਰੀ ਭਾਰਤ ਵਿਚ ਉੱਨਤ ਸਿਹਤ ਸੇਵਾਵਾਂ ਲਈ ਖੇਤਰੀ ਹੱਬ ਵਜੋਂ ਉਭਰੇਗਾ¢ ਪੰਜਾਬ ਸਰਕਾਰ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ, ਉੱਨਤ ਤਕਨਾਲੋਜੀ ਅਤੇ ਮਿਆਰੀ ਕਲੀਨੀਕਲ ਸੇਵਾਵਾਂ ਵਿਚ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਕੇ ਇਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਬਣਾਉਣ ਲਈ ਵਚਨਬੱਧ ਹੈ¢