ਲਾਡੋਵਾਲ, 12 ਮਾਰਚ (ਬਲਬੀਰ ਸਿੰਘ ਰਾਣਾ)-ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਲ ਦਾ ਨਵ-ਨਿਯੁਕਤ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੂੰ ਲਗਾਉਣ 'ਤੇ ਹਲਕਾ ਗਿੱਲ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ. ਸਿੰਮਕ ਦਾ ਪਿੰਡ ਪਿੰਡ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਉਕਤ ਵਿਚਾਰ ਜਥੇਦਾਰ ਸੁਖਮੀਤ ਸਿੰਘ ਕਾਦੀਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਯੂ.ਪੀ) ਅਤੇ ਸਰਪੰਚ ਬੀਬੀ ਕਿਰਨਦੀਪ ਕÏਰ ਕਾਦੀਆਂ ਨੇ ਸ. ਸਿੰਮਕ ਨੂੰ ਉਨ੍ਹਾਂ ਦੇ ਗ੍ਰਹਿ ਕਾਦੀਆਂ ਵਿਖੇ ਪੁੱਜਣ 'ਤੇ ਭਰਮਾ ਸਵਾਗਤ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ | ਕਾਦੀਆਂ ਜੋੜੀ ਨੇ ਕਿਹਾ ਕਿ ਹਲਕਾ ਗਿੱਲ ਨੂੰ ਸਾਬਕਾ ਜੱਜ ਸਿੰਮਕ ਨੂੰ ਹਲਕਾ ਇੰਚਾਰਜ ਲਗਾਉਣ 'ਤੇ ਜਿੱਥੇ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਉਥੇ ਉਨ੍ਹਾਂ ਦੀ ਅਗਵਾਈ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਗਿੱਲ ਦੀ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਈ ਜਾਵੇਗੀ | ਇਸ ਮÏਕੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂ 'ਤੇ ਲੋਕਾਂ ਤੋਂ ਝੂਠ ਬੋਲ ਕੇ ਵੋਟਾਂ ਬਟੋਰ ਕੇ ਸਤਾ ਪ੍ਰਾਪਤ ਕੀਤੀ ਸੀ, ਲੇਕਿਨ ਬਦਲਾਅ ਵਾਲੀ ਪਾਰਟੀ ਕੋਲੋਂ ਅੱਜ ਤੱਕ ਪੰਜਾਬ ਦੀ ਵਿਗੜੀ ਸਥਿਤੀ ਤਾਂ ਸੰਭਾਲੀ ਨਹੀਂ ਗਈ ਸਗੋਂ ਲਾਅ ਐਂਡ ਆਰਡਰ ਵਿਚ ਤਾਂ ਬਿਲਕੁਲ ਫ਼ੇਲ੍ਹ ਸਾਬਤ ਹੋਈ ਹੈ | ਇਸ ਲਈ ਪੰਜਾਬ ਦੇ ਸੂਝਵਾਨ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ. ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸÏਾਪਣ ਲਈ ਉਤਾਵਲੇ ਹੋ ਚੁੱਕੇ ਹਨ | ਇਸ ਮÏਕੇ ਨਵ ਨਿਯੁਕਤ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਹਲਕਾ ਗਿੱਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਸੇਵਾ ਨੂੰ ਮੈਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਕੇ ਲੋਕਾਂ ਦੀਆਂ ਆਸਾਂ 'ਤੇ ਖੜ੍ਹਾ ਉਤਰਾਂਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਾਂਗਾ | ਇਸ ਮÏਕੇ ਸ. ਸਿੰਮਕ ਨੂੰ ਕਾਦੀਆਂ ਜੋੜੀ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮÏਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਜਥੇਦਾਰ ਸੁਖਮੀਤ ਸਿੰਘ ਕਾਦੀਆਂ, ਸਰਪੰਚ ਬੀਬੀ ਕਿਰਨਦੀਪ ਕÏਰ ਕਾਦੀਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਐਡਵੋਕੇਟ ਮਨਵੇਸ਼ਪ੍ਰਤਾਪ ਸਿੰਘ ਕਾਦੀਆਂ, ਸੋਨੀ ਪੰਡਿਤ, ਨਰਿੰਦਰ ਸਿੰਘ ਗਰੇਵਾਲ ਮੰਝਫੱਗੂਵਾਲ, ਸ਼ਿਵਦੇਸ਼ ਪ੍ਰਤਾਪ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਮੰਝਫੱਗੂਵਾਲ, ਰਘਬੀਰ ਸਿੰਘ ਸਰਕਲ ਪ੍ਰਧਾਨ, ਹਰਭੱਜ ਰਾਏ ਅਤੇ ਬੀਬੀ ਕੁਲਦੀਪ ਕÏਰ ਆਦਿ ਵੀ ਹਾਜ਼ਰ ਸਨ |