ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਅਤੇ ਚਪਹਿਰਾ ਪਰਿਵਾਰ ਵਲੋਂ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਜੀ ਦੇ ਦਰਸ਼ਨ ਦੀਦਾਰਿਆਂ ਵਾਸਤੇ ਸੰਗਤਾਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਅਕਾਲ ਤਖਤ ਗੱਡੀ ਰਾਹੀਂ ਦਰਸ਼ਨ ਦੀਦਾਰੇ ਕਰਨ ਲਈ ਰਵਾਨਾ ਹੋਈਆਂ | ਇਸ ਮੌਕੇ ਗਿਆਨੀ ਹਰਦੀਪ ਸਿੰਘ ਵਲੋਂ ਗੁਰੂ ਸਾਹਿਬ ਅੱਗੇ ਸੁੱਖ ਸ਼ਾਂਤੀ ਨਾਲ ਯਾਤਰਾ ਆਰੰਭ ਕਰਨ ਦੀ ਅਰਦਾਸ ਕੀਤੀ | ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਵਲੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਜਥੇ ਨੂੰ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਅਹੂਜਾ ਵਲੋਂ ਇਹ ਕਾਰਜ ਕੀਤਾ ਜਾ ਰਿਹਾ ਹੈ ਜੋ ਸ਼ਲਾਘਾਯੋਗ ਹੈ ਅਤੇ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਾਉਣੇ ਸਭ ਤੋਂ ਵੱਡਾ ਪੁੰਨ ਹੈ | ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਨੇ ਮਨਿੰਦਰ ਸਿੰਘ ਅਹੂਜਾ ਨੂੰ ਸਿਰੋਪਾ ਪਾ ਕੇ ਜੈਕਾਰਿਆਂ ਦੀ ਗੂੰਜ ਵਿਚ ਜਥੇ ਨੂੰ ਰਵਾਨਾ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਨਜੀਤ ਸਿੰਘ ਨਿਮਾਣਾ, ਗਿਆਨੀ ਹਰਦੀਪ ਸਿੰਘ, ਜਤਿੰਦਰ ਸਿੰਘ ਸਭਰਵਾਲ, ਗੁਰਮੀਤ ਸਿੰਘ ਰੋਮੀ, ਭਗਤਪ੍ਰੀਤ ਸਿੰਘ, ਚਰਨਜੀਤ ਸਿੰਘ ਚੰਨੀ, ਸੇਠੀ ਸਾਬ (ਹਰਮਨ) ਪ੍ਰਭਜੋਤ ਸਿੰਘ, ਅਮਰਜੀਤ ਸਿੰਘ ਅਹੂਜਾ, ਸਿਦਕ ਅਹੂਜਾ, ਹਰਭਜਨ ਸਿੰਘ ਅਹੂਜਾ, ਗੁਰਮੀਤ ਸਿੰਘ ਮਨੋਚਾ, ਪ੍ਰਭ ਸਿਮਰਤ ਸਿੰਘ, ਜਸਨ ਪ੍ਰੀਤ ਸਿੰਘ, ਜਸਸਿਮਰਨ ਸਿੰਘ, ਸਿਮਰਨ ਸਿੰਘ, ਭਗਤ ਪ੍ਰੀਤ ਸਿੰਘ, ਗੁਰਮੀਤ ਸਿੰਘ ਰੋਮੀ, ਗੁਰਮੀਤ ਸਿੰਘ ਬਸੰਤ, ਜਤਿੰਦਰ ਸਿੰਘ ਸੱਭਰਵਾਲ, ਨਵਜੀਤ ਸਿੰਘ ਰੱਖੀ, ਨਵਦੀਪ ਸਿੰਘ ਆਦਿ ਹਾਜ਼ਰ ਸਨ |