ਢੰਡਾਰੀ ਕਲਾਂ/ਲੁਧਿਆਣਾ, 27 ਮਾਰਚ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੀ ਸੜਕ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਸੀ, ਨੂੰ ਹਲਕਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੇ ਯਤਨਾਂ ਸਦਕਾ ਆਰ.ਐਮ.ਸੀ. ਸੜਕ ਦਾ ਨਿਰਮਾਣ ਅੱਜ ਮੁਕੰਮਲ ਹੋ ਗਿਆ | ਸੜਕ ਦਾ ਕੰਮ ਮੁਕੰਮਲ ਹੋਣ 'ਤੇ ਸੰਗਤਾਂ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ | ਇਸ ਸਬੰਧੀ ਵੱਡਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਵਿਧਾਇਕਾ ਛੀਨਾ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ | ਇਸ ਸੜਕ ਦੇ ਨਿਰਮਾਣ ਸਮੇਂ ਗੁਰੂ ਘਰ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਕੋਲ ਖੜ੍ਹ ਕੇ ਸੜਕ ਦੇ ਨਿਰਮਾਣ ਸਮੱਗਰੀ ਦਾ ਧਿਆਨ ਰੱਖਿਆ ਤਾਂ ਕਿ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਸਕੇ | ਇਸ ਮੌਕੇ ਸੰਗਤਾਂ ਦੇ ਨਾਲ ਕਮੇਟੀ ਮੈਂਬਰ, ਮਲਕੀਤ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ, ਗੁਰਜੀਤ ਸਿੰਘ, ਪ੍ਰੇਮ ਸਿੰਘ, ਅਲਵੇਲ ਸਿੰਘ, ਜਗਮੋਹਨ ਸਿੰਘ, ਅਵਤਾਰ ਸਿੰਘ, ਜੋਰਾ ਸਿੰਘ, ਗੁਰਦੇਵ ਸਿੰਘ ਮਾਨ, ਅੰਮਿ੍ਤਪਾਲ ਸਿੰਘ, ਹਰਵਿੰਦਰ ਸਿੰਘ, ਗੋਰਾ ਗਰਚਾ, ਲਵਪ੍ਰੀਤ ਸਿੰਘ, ਨਵੀ ਗਰਚਾ, ਪਰਮਿੰਦਰ ਸਿੰਘ, ਸੁਖਚੈਨ ਸਿੰਘ, ਸੁਰਿੰਦਰ ਸਿੰਘ ਛਿੰਦਾ ਆਦਿ ਹਾਜ਼ਰ ਸਨ |