25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼ੱਕੀ ਹਾਲਾਤਾਂ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਲ ਸਿੰਘ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਬਿਕਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 28 ਸਾਲ ਦੇ ਕਰੀਬ ਸੀ | ਜਾਂਚ ਕਰ ਰਹੇ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਬਿਕਰਮਜੀਤ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ | ਇਸ ਵਿਵਾਦ ਦੇ ਕਾਰਨ ਹੀ ਉਹ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਚੱਲਿਆ ਆ ਰਿਹਾ ਸੀ | ਉਸ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਉਹ ਇਕ ਫ਼ੈਕਟਰੀ ਵਿਚ ਕੰਮ ਕਰਦਾ ਸੀ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਵਿਧਾਇਕ ਸਿੱਧੂ ਵਲੋਂ ਖੁਸ਼ੀ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਰੋਡ ਬਣ ਕੇ ਹੋਈ ਤਿਆਰ, ਲੋਕਾਂ ਨੇ ਲਿਆ ਸੁੱਖ ਦਾ ਸਾਹ <br/>
Ad Position 24