25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਵਿਧਾਇਕ ਸਿੱਧੂ ਵਲੋਂ ਖੁਸ਼ੀ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਚਾਰ ਸਾਲ ਪੂਰੇ ਹੋਣ 'ਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨਾਂ ਚਾਰ ਸਾਲਾਂ ਦੌਰਾਨ ਹਲਕਾ ਆਤਮ ਨਗਰ ਵਿਚ ਵਿਕਾਸ ਪ੍ਰੋਜੈਕਟਾਂ ਦੀ ਹਨੇਰੀ ਚੱਲੀ ਹੈ | ਉਨਾਂ ਨੇ ਲੋਕ ਸੰਪਰਕ ਮੁਹਿੰਮ 'ਸੰਵਾਦ' ਅਧੀਨ ਸਥਾਨਕ ਮਾਡਲ ਟਾਊਨ, ਗੋਲ ਮਾਰਕੀਟ ਸਮੇਤ ਵੱਖ-ਵੱਖ ਥਾਵਾਂ 'ਤੇ ਲੋਕਾਂ ਨਾਲ ਮੁਖਾਤਿਬ ਹੁੰਦਿਆਂ ਸੂਬਾ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਉਨਾਂ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ | ਉਨਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ | ਉਨਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ | ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰਾਂ ਸਰਕਾਰੀ ਸਕੂਲਾਂ ਵਿਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ | ਵੱਡੀ ਗਿਣਤੀ ਵਿਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ | ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ | ਉਨਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ 'ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ | ਵਿਧਾਇਕ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90 ਪ੍ਰਤੀਸ਼ਤ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ | ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ | ਇਸ ਮੌਕੇ ਵਿਧਾਇਕ ਕਮਲਜੀਤ ਸਿੰਘ ਸਚਦੇਵਾ, ਮਨਪ੍ਰੀਤ ਸਿੰਘ, ਸ਼ਰਨਪਾਲ ਸਿੰਘ ਮੱਕੜ, ਅਮਰਜੀਤ ਸਿੰਘ, ਆਦਿਤਿਆ ਸੂਦ, ਸਹਿਜ ਕੁਕਰੇਜਾ, ਪ੍ਰਧਾਨ ਬੰਟੀ, ਬੋਨੀ ਆਰ.ਕੇ, ਦਰਸ਼ਨ ਸਿੰਘ, ਤੇਜਿੰਦਰ ਚੀਮਾ, ਤਰਨਜੀਤ ਸਿੰਘ ਕੋਹਲੀ, ਗੋਲੂ ਗਿੱਲ, ਕਰਨ ਮੱਕੜ, ਮੂੰਗਾ ਜੀ, ਅਮਰਦੀਪ ਸਿੰਘ, ਪ੍ਰਕਾਸ਼ ਸ਼ੋਪ, ਗੁਰਪ੍ਰੀਤ ਸਿੰਘ ਰਾਜਾ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਅਤੇ ਪੀ.ਏ. ਕਮਲਦੀਪ ਕੂਪਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਸ਼ਿਮਲਾਪੁਰੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ <br/> ਅਗਲੀ ਖ਼ਬਰ ਸ਼ੱਕੀ ਹਾਲਾਤਾਂ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ
Ad Position 24