25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੰਜਕ ਪੂਜਾ ਦੌਰਾਨ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਰਸੇਮ ਕਾਲੋਨੀ ਜੱਸੀਆਂ ਵਿਖੇ ਕੰਜਕ ਪੂਜਾ ਦੌਰਾਨ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਤਰਸੇਮ ਕਾਲੋਨੀ ਦੇ ਰਹਿਣ ਵਾਲੇ ਸੰਦੀਪ ਕੁਮਾਰ ਦੀ ਸ਼ਿਕਾਇਤ 'ਤੇ ਜਾਵੇਦ ਚੌਹਾਨ ਵਾਸੀ ਹੈਬੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਵਿਚ ਕੰਜਕ ਪੂਜਾ ਕਰ ਰਿਹਾ ਸੀ ਕਿ ਇਸ ਦੌਰਾਨ ਉਕਤ ਕਥਿਤ ਦੋਸ਼ੀ ਉਸ ਦੇ ਘਰ ਜ਼ਬਰਦਸਤੀ ਦਾਖਲ ਹੋਏ ਤੇ ਉਸ ਦੀ ਕੁੱਟਮਾਰ ਕਰਨ ਲੱਗ ਪਏ | ਕਥਿਤ ਦੋਸ਼ੀਆਂ ਵਲੋਂ ਕੰਜਕਾਂ ਦੀ ਵੀ ਬੇਅਦਬੀ ਕੀਤੀ ਤੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦੇ ਤਿਉਹਾਰ ਮੌਕੇ ਸਮਾਗਮ ਅੱਜ <br/> ਅਗਲੀ ਖ਼ਬਰ ਵਰਲਡ ਥੀਏਟਰ ਦਿਹਾੜੇ ਨੂੰ ਸਮਰਪਿਤ ਮਰਹੂਮ ਪ੍ਰੋ. ਗੌਰਵ ਵਿੱਜ ਦੀ ਯਾਦ 'ਚ ਅੱਜ ਤੇ ਕੱਲ੍ਹ ਹੋਵੇਗਾ ਸ਼ੋਅ-ਸਾਹਿਲ ਵਧਵਾ...
Ad Position 24