24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਫਾਰਮ ਹਾਊਸ 'ਚੋਂ ਲੱਖਾਂ ਦਾ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਨੂਰਪੁਰ ਬੇਟ ਤੋਂ ਚੋਰਾਂ ਵਲੋਂ ਫਾਰਮ ਹਾਊਸ ਤੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸੰਬੰਧੀ ਜੈ ਇੰਦਰ ਵਾਸੀ ਡਾਕਟਰ ਹੀਰਾ ਸਿੰਘ ਰੋਡ ਸਿਵਲ ਲਾਈਨ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਰਾਤ 8 ਦੇ ਕਰੀਬ ਵਿਅਕਤੀ ਉਸ ਦੇ ਫਾਰਮ ਹਾਊਸ 'ਚ ਦਾਖਲ ਹੋਏ ਅਤੇ ਉਥੇ ਪਿਆ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |


Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਸਕਾਰਪੀਓ ਨੇ ਕਾਰ ਨੂੰ ਮਾਰੀ ਟੱਕਰ ਤੋਂ ਬਾਅਦ ਦੋਨੋਂ ਫੁੱਟਪਾਥ 'ਤੇ ਜਾ ਚੜ੍ਹੀਆਂ <br/> ਅਗਲੀ ਖ਼ਬਰ -ਪੰਜਾਬ ਸਰਕਾਰ ਤੇ ਉਪ-ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ- ਪੰਜਾਬ ਵੈਟਰਨਰੀ ਵਿਦਿਆਰਥੀ ਯੂਨੀਅਨ ਵਲੋਂ ਮੁੜ ਤੋਂ ਧਰਨੇ...
Ad Position 24