ਲੁਧਿਆਣਾ, 27 ਮਾਰਚ(ਡਾ. ਤਰਲੋਚਨ ਸਿੰਘ)- ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਵੱਲੋਂ ਅੱਜ ਵਾਰਡ ਨੰਬਰ 5 ਅਧੀਨ ਪੈਂਦੇ ਕਾਕੋਵਾਲ ਰੋਡ ਵਿਖੇ ਕਰੀਬ 80 ਲੱਖ ਦੀ ਲਾਗਤ ਨਾਲ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਗਰੇਵਾਲ ਭੋਲਾ ਅਤੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਪਿਛਲੇ ਸਮੇਂ ਤੋਂ ਜਰੂਰੀ ਮੰਗ ਨੂੰ ਦੇਖਦੇ ਹੋਏ ਅੱਜ ਵਾਰਡ ਨੰਬਰ 5 ਦੀ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ | ਇਹਨਾਂ ਵਿਕਾਸ ਕੰਮਾਂ ਨੂੰ ਆਉਣ ਵਾਲੇ ਦਿਨਾਂ 'ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ | ਉਹਨਾਂ ਕਿਹਾ ਕਿ ਇਸ ਸੜਕ ਦੇ ਦੁਬਾਰਾ ਬਣਨ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਉਥੇ ਹੀ ਨਾਲ ਲੱਗਦੇ ਪਿੰਡਾਂ ਦੇ ਰਾਹਗੀਰਾਂ ਨੂੰ ਵੀ ਆਉਣ ਜਾਣ 'ਚ ਕਿਸੇ ਤਰਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਵਿਧਾਇਕ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਵਿੱਚ ਚੋਣਾਂ ਸਮੇਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸਾਡਾ ਸੂਬਾ ਦੇਸ਼ ਦੇ ਸੂਬਿਆਂ ਚੋਂ ਵਿਕਾਸ ਪੱਖੋਂ ਮੂਹਰਲੀ ਕਤਾਰ ਚ ਇਕ ਨੰਬਰ ਤੇ ਗਿਣਿਆ ਜਾਵੇਗਾ | ਇਸ ਮੌਕੇ ਕੌਂਸਲਰ ਲਖਵਿੰਦਰ ਚੌਪਰੀ, ਬਾਬੂ ਰਾਮ ਸ਼ਰਮਾ, ਦਰਸ਼ਨ ਸਿੰਘ ਮਹਿਤੋ, ਮਹਾਵੀਰ, ਮਨਜੀਤ ਸਿੰਘ ਵਿਪਨ ਸ਼ਰਮਾ, ਮਾਨਸ ਮਿਸ਼ਰਾ, ਗਗਨਦੀਪ ਮਹਿਤਾ, ਅੰਸ਼ ਵੈਦ, ਬੰਟੀ ਸੈਂਗਰ, ਹਰਸ਼ ਰਾਏ, ਸਰਬਜੀਤ ਟਿੰਕੂ, ਅਮਰਜੀਤ, ਗਨੇਸ਼, ਚਿੰਕੀ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |