ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਚੈਰੀਟੇਬਲ ਫਾਊਾਡੇਸ਼ਨ ਦੇ ਰਾਸ਼ਟਰੀ ਚੇਅਰਮੈਨ ਬੀ.ਐਸ. ਕਸ਼ਯਪ ਅਤੇ ਸਾਥੀਆਂ ਵਲੋਂ ਜਥੇਦਾਰ ਪਿ੍ਤਪਾਲ ਸਿੰਘ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਥੇਦਾਰ ਪਿ੍ਤਪਾਲ ਸਿੰਘ ਦੀਆਂ ਧਾਰਮਿਕ ਖੇਤਰ ਵਿਚ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਦੱਸਿਆ ਕਿ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਨਿਸ਼ਕਾਮ ਸੇਵਾ ਕਰਨ 'ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਗੁਰਚਰਨ ਸਿੰਘ ਅਰਨੇਜਾ, ਕੁਲਦੀਪ ਸਿੰਘ ਦੂਆ, ਅਵਤਾਰ ਸਿੰਘ ਸਕੱਤਰ ਅਤੇ ਹੋਰ ਸਾਥੀ ਮੌਜੂਦ ਸਨ |