ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਚ ਵਿਸ਼ੇਸ਼ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਭਾਈ ਗੁਰਵਿੰਦਰ ਸਿੰਘ ਮੁਕਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਸਮਾਗਮ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |