15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਿਵਲ ਹਸਪਤਾਲ ਦੇ ਮੈਟਰਨਿਟੀ ਵਾਰਡ 'ਚੋਂ 3 ਮੋਬਾਈਲ ਚੋਰੀ ਕਰਨ ਵਾਲਾ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਡਾ. ਤਰਲੋਚਨ ਸਿੰਘ)-ਸਿਵਲ ਹਸਪਤਾਲ ਦੇ ਮੈਟਰਨਿਟੀ ਵਾਰਡ ਵਿਚ 3 ਲੋਕਾਂ ਦੇ ਮੋਬਾਈਲ ਫ਼ੋਨ ਚੋਰੀ ਹੋ ਗਏ | ਪੁਲਿਸ ਨੇ ਸੀ.ਸੀ. ਟੀਵੀ ਰਾਹੀਂ ਦੋਸ਼ੀ ਦੀ ਪਛਾਣ ਕੀਤੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ | ਸਿਵਲ ਹਸਪਤਾਲ ਲੁਧਿਆਣਾ ਦੇ ਮੈਟਰਨਿਟੀ ਵਾਰਡ ਵਿਚ ਵੀਰਵਾਰ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਅੱਧੀ ਰਾਤ ਤੋਂ ਬਾਅਦ ਇਕ ਤੋਂ ਬਾਅਦ ਇਕ ਤਿੰਨ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਮੋਬਾਈਲ ਫ਼ੋਨ ਚੋਰੀ ਹੋ ਗਏ | ਸ਼ੁੱਕਰਵਾਰ ਨੂੰ ਪੀੜਤਾਂ ਨੇ ਸਿਵਲ ਹਸਪਤਾਲ ਪੁਲਿਸ ਸਟੇਸ਼ਨ ਨੂੰ ਘਟਨਾ ਦੀ ਸੂਚਨਾ ਦਿੱਤੀ | ਪੁਲਿਸ ਨੇ ਹਸਪਤਾਲ ਵਿਚ ਲੱਗੇ ਸੀ.ਸੀ. ਟੀਵੀ ਫੁਟੇਜ ਦੀ ਜਾਂਚ ਕੀਤੀ, ਜਿਸ ਵਿਚ ਇਕ ਨੌਜਵਾਨ ਨੂੰ ਮੋਬਾਈਲ ਫ਼ੋਨ ਚੋਰੀ ਕਰਦੇ ਦਿਖਾਇਆ ਗਿਆ | ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਜਦੋਂ ਇਸ ਘਟਨਾ ਸਬੰਧੀ ਸਿਵਲ ਹਸਪਤਾਲ ਦੇ ਐਸ.ਐਮ.ਓ. ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਨੇ ਵਧੀਆ ਪੁਜ਼ੀਸ਼ਨਾਂ ਲੈ ਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ <br/> ਅਗਲੀ ਖ਼ਬਰ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਦਾ ਵਟਸਐਪ ਅਕਾਊਾਟ ਹੈਕ
Ad Position 24