17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਥਿਆਰਬੰਦ ਲੁਟੇਰੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੋਟਲ ਕੀਜ਼ ਨੇੜੇ ਇਕ ਮੋਟਰਸਾਈਕਲ ਸਵਾਰ ਲੁਟੇਰਾ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮਨਜੋਤ ਕੌਰ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕੀਜ਼ ਹੋਟਲ ਨੇੜੇ ਰੇਹੜੀ 'ਤੇ ਗੋਲਗੱਪੇ ਖਾ ਰਹੀ ਸੀ ਕਿ ਇਸ ਦੌਰਾਨ ਇਕ ਨੌਜਵਾਨ ਉੱਥੇ ਆਇਆ ਤੇ ਉਸ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਲੁਟੇਰੇ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਚ ਫਾਸਟ ਫੂਡ ਆਉਟਲੈੱਟਸ 'ਤੇ ਫੂਡ ਸੇਫਟੀ ਟੀਮ ਨੇ ਜਾਂਚ ਮੁਹਿੰਮ ਚਲਾਈ <br/> ਅਗਲੀ ਖ਼ਬਰ ਰੇਲਵੇ ਅੰਡਰ ਪਾਥ ਪੁਲ ਦੀ ਸੁਰੱਖਿਆ ਲਈ ਲਗਾਏ ਗਾਡਰ (ਰੋਕਾਂ) ਮੁੜ ਉਖਾੜੇ <br/>
Ad Position 24