ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਹੁਕਮ ਜਾਰੀ ਕਰਕੇ ਮਹਾਂਵੀਰ ਜਯੰਤੀ ਮੌਕੇ 31 ਮਾਰਚ ਨੂੰ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ | ਜਾਰੀ ਕੀਤੇ ਗਏ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ | 31 ਮਾਰਚ ਮੰਗਲਵਾਰ ਨੂੰ ਜ਼ਿਲੇ੍ਹ ਵਿਚ ਮੀਟ, ਆਂਡੇ ਅਤੇ ਮੱਛੀ ਵੇਚਣ ਵਾਲੀਆਂ ਦੁਕਾਨਾਂ ਨੂੰ ਬੰਦ ਰੱਖਣ ਤੋਂ ਇਲਾਵਾ ਰੈਸਟੋਰੈਂਟ ਵਿਚ ਵੀ ਮੀਟ ਵੇਚਣ 'ਤੇ ਪਾਬੰਦੀ ਹੋਵੇਗੀ |