ਢੰਡਾਰੀ ਕਲਾਂ/ਲੁਧਿਆਣਾ, 2 ਅਪ੍ਰੈਲ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਅਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਦੇ ਯਤਨਾਂ ਸਦਕਾ ਸ਼ਿਵ ਕਾਲੋਨੀ ਦੀਆਂ ਸਾਰੀਆਂ ਗਲੀਆਂ ਅਤੇ ਸੜਕਾਂ ਨੂੰ ਨਵੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵਕ ਬੋਪਾਰਾਏ ਨੇ ਦੱਸਿਆ ਕਿ ਸ਼ਿਵ ਕਾਲੋਨੀ ਦੀਆਂ ਗਲੀਆਂ ਅਤੇ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ ਅਤੇ ਲੋਕਾਂ ਦੀ ਪਿਛਲੇ ਕਾਫ਼ੀ ਸਮੇਂ ਤੋਂ ਮੰਗ ਸੀ ਕਿ ਇਨ੍ਹਾਂ ਸੜਕਾਂ ਅਤੇ ਗਲੀਆਂ ਦੀ ਹਾਲਤ ਸੁਧਾਰੀ ਜਾਵੇ, ਪਰ ਕਿਸੇ ਨੇ ਵੀ ਇਨ੍ਹਾਂ ਲੋਕਾਂ ਦੀ ਸਾਰ ਨਹੀਂ ਲਈ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਕਰਦਿਆਂ ਸ਼ਿਵ ਕਾਲੋਨੀ ਦੀਆਂ ਗਲੀਆਂ ਅਤੇ ਸੜਕਾਂ ਨੂੰ ਨਵੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਬੋਪਾਰਾਏ ਨੇ ਦੱਸਿਆ ਕਿ ਸੜਕਾਂ ਅਤੇ ਗਲੀਆਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਇਸ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ | ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਲੋਕਾਂ ਨਾਲ ਗੱਲਬਾਤ ਕਰਦਿਆਂ ਬੋਪਾਰਾਏ ਨੇ ਕਿਹਾ ਕਿ ਵਾਰਡ 'ਚ ਰਹਿੰਦੇ ਸਾਰੇ ਵਿਕਾਸ ਦੇ ਕੰਮ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਵਾਏ ਜਾ ਰਹੇ ਹਨ, ਜੋ ਇਸੇ ਤਰ੍ਹਾਂ ਜਾਰੀ ਰਹਿਣਗੇ | ਲੋਕਾਂ ਦਾ ਕਹਿਣਾ ਸੀ ਕਿ ਅੱਜ ਤੱਕ ਵਿਕਾਸ ਕਾਰਜਾਂ ਦੀ ਇੰਨੀ ਤੇਜ਼ ਗਤੀ ਪਹਿਲਾਂ ਕਦੇ ਨਹੀਂ ਦੇਖੀ ਗਈ, ਜੋ ਕੌਂਸਲਰ ਸੁਖਜਿੰਦਰ ਕੌਰ ਵਲੋਂ ਕਰਵਾਏ ਜਾ ਰਹੇ ਹਨ |