02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਢੰਡਾਰੀ ਕਲਾਂ 'ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ ਸਥਾਪਤ <br/>

Ad Position 21
No active advertisement
ਅਜੀਤ ਡੈਸਕ 03-04-2026
ਢੰਡਾਰੀ ਕਲਾਂ/ਲੁਧਿਆਣਾ, 2 ਅਪ੍ਰੈਲ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 32 ਢੰਡਾਰੀ ਕਲਾਂ ਅਧੀਨ ਪੈਂਦੇ 66 ਕੇ.ਵੀ. ਸਬ-ਸਟੇਸ਼ਨ ਬਿਜਲੀ ਘਰ ਵਿਚ ਨਵਾਂ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ, ਜਿਸਦਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਰਸਮੀ ਉਦਘਾਟਨ ਕੀਤਾ ਗਿਆ | ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3.75 ਕਰੋੜ ਰੁਪਏ ਖਰਚ ਕੀਤੇ ਗਏ ਹਨ | ਉਨਾਂ ਕਿਹਾ ਕਿ ਹੁਣ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸਿੰਗਲਾ ਚੌਕ, ਮੰਡੀ ਕਲੋਨੀ, ਇੰਡਸਟਰੀਅਲ ਏਰੀਆ ਅਤੇ ਹੋਰ ਨੇੜਲੇ ਇਲਾਕਿਆਂ ਵਿਚ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ | ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕਾ ਦੱਖਣੀ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਬਾਅਦ ਵਿਚ ਉਨਾਂ 66 ਕੇ.ਵੀ. ਸਬ-ਸਟੇਸ਼ਨ ਕੰਗਣਵਾਲ ਅਧੀਨ ਪੈਂਦੇ 11 ਕੇ.ਵੀ. ਗਰੀਨ ਫੀਡਰ, 11 ਕੇ.ਵੀ. ਕੈਲਾਸ ਇਸਪਾਤ ਫੀਡਰ ਅਤੇ 11 ਕੇ.ਵੀ. ਦਸ਼ਮੇਸ਼ ਫੀਡਰ ਨੂੰ ਵੀ ਚਾਲੂ ਕੀਤਾ ਗਿਆ | ਕਰੀਬ 85 ਲੱਖ ਰੁਪਏ ਦੀ ਲਾਗਤ ਵਾਲੇ ਇਨਾਂ ਫੀਡਰਾਂ ਨਾਲ ਜੁੜੇ ਇਲਾਕਿਆਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ 'ਆਪ' ਆਗੂ ਸੁਖਦੇਵ ਸਿੰਘ ਗਰਚਾ, ਜਗਤਾਰ ਸਿੰਘ ਅਤੇ ਕਿ੍ਸ਼ਨ ਕੁਮਾਰ ਤੋਂ ਇਲਾਵਾ ਬਿਜਲੀ ਬੋਰਡ ਦੇ ਅਧਿਕਾਰੀ ਗੁਰਨਾਮਦੀਪ ਸਿੰਘ ਸੇਖੋਂ (ਐਡੀਸਨਲ ਐਸ.ਈ.), ਇੰਜੀ. ਅਮਿਤ ਕੁਮਾਰ ਧਵਨ (ਏ.ਈ.ਈ.ਟੈਕ.), ਇੰਜੀ. ਅਸ਼ਵਨੀ ਕੁਮਾਰ (ਜੇ.ਈ.) ਅਤੇ ਇੰਜੀ. ਰਾਹੁਲ ਪਟੇਲਿਆ (ਜੇ.ਈ) ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਰਸਾਤ ਗੜੇਮਾਰੀ ਅਤੇ ਝੱਖੜ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਪੀੜਤ ਕਿਸਾਨਾਂ ਦੇ ਖ਼ਾਤਿਆਂ ਵਿ... ਅਗਲੀ ਖ਼ਬਰ ਢੰਡਾਰੀ ਖੁਰਦ ਦੀ ਸ਼ਿਵ ਕਾਲੋਨੀ ਦੀਆਂ ਸਾਰੀਆਂ ਗਲੀਆਂ ਨਵੀਆਂ ਬਣਾਉਣ ਦਾ ਕੰਮ ਸ਼ੁਰੂ <br/>
Ad Position 24