02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਦਸ਼ਮੇਸ਼ ਪਬਲਿਕ ਹਾਈ ਸਕੂਲ ਲਲਤੋਂ ਕਲਾਂ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-04-2026
ਫੁੱਲਾਂਵਾਲ, 2 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੇ ਦਸ਼ਮੇਸ਼ ਪਬਲਿਕ ਹਾਈ ਸਕੂਲ ਵਿਖੇ ਸਲਾਨਾ ਖੇਡ ਮੇਲਾ ਪਿ੍ੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਸਕੂਲ ਕਰਮਚਾਰੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ ਸਕੂਲ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਅਤੇ ਕਮੇਟੀ ਮੈਂਬਰਾਂ ਸਾਬਕਾ ਚੇਅਰਮੈਨ ਸਰਜੀਤ ਸਿੰਘ ਬੱਗਾ, ਸੁਰਿੰਦਰ ਪਾਲ ਗੋਇਲ, ਜਗਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਭਜਨ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ | ਜਿਨ੍ਹਾਂ ਦੇ ਸਕੂਲ ਪਹੁੰਚਣ 'ਤੇ ਸਕੂਲ ਦੀ ਪਿ੍ੰਸੀਪਲ ਕਿਰਨਦੀਪ ਕੌਰ ਨੇ 'ਜੀ ਆਇਆ' ਕਹਿੰਦੇ ਹੋਏ ਨਿੱਘਾ ਸਵਾਗਤ ਕੀਤਾ | ਇਸ ਖੇਡ ਮੇਲੇ ਦੌਰਾਨ ਵਿਦਿਆਰਥੀਆਂ ਨੇ ਵਿਰਾਸਤੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਬੱਡੀ ਦੀ ਖੇਡ ਸਾਰਿਆਂ ਦੀ ਖਿੱਚ ਦਾ ਕੇਂਦਰ ਰਹੀ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਆਲੌਕਿਕ ਮਾਹੌਲ ਸਿਰਜ ਦਿੱਤਾ, ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਖੇਡ ਮੇਲੇ ਦੀ ਸਮਾਪਤੀ ਤੇ ਪਿ੍ੰਸੀਪਲ ਕਿਰਨਜੀਤ ਕੌਰ ਵਲੋਂ ਸਮੂਹ ਕਮੇਟੀ ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡਾ. ਏ. ਵੀ. ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 5ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਹਲਕਾ ਸਾਹਨੇਵਾਲ 'ਚ ਕਿਸ ਦੀ ਸ਼ਹਿ 'ਤੇ ਬਣ ਰਹੇ ਨੇ ਵਪਾਰਕ ਵਿਹੜੇ ਬਣਿਆ ਵੱਡਾ ਸਵਾਲ <br/>
Ad Position 24