ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਡਾ. ਏ.ਵੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਜ਼ਦੀਕ ਈਸਾ ਨਗਰੀ ਪੁਲੀ ਦਾ 5ਵੀਂ ਕਲਾਸ ਦਾ ਨਤੀਜਾ ਇਸ ਸਾਲ ਵੀ ਹਰ ਵਾਰ ਦੀ ਤਰਾਂ 100 ਫ਼ੀਸਦੀ ਰਿਹਾ | ਇਸ ਵਾਰ ਵੀ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੇ ਪ੍ਰਮੁੱਖ ਸਥਾਨਾਂ 'ਤੇ ਕਬਜ਼ਾ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਅਤੇ ਸਕੂਲ ਦੀ ਪਿ੍ੰਸੀਪਲ ਮਨੀਸ਼ਾ ਗਾਬਾ ਨੇ ਇਸ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ | ਉਨਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅੱਗੇ ਵੀ ਇਸੇ ਤਰਾਂ ਮਿਹਨਤ ਕਰਦੇ ਰਹਿਣ | ਉਨਾਂ ਦੱਸਿਆ ਕਿ 5ਵੀਂ ਕਲਾਸ ਦੀ ਪ੍ਰੀਖਿਆ ਵਿਚ ਕੁੱਲ 120 ਵਿਦਿਆਰਥੀਆਂ ਨੇ ਭਾਗ ਲਿਆ ਸੀ | ਇਨਾਂ ਵਿਚੋਂ ਦਿਲਜੀਤ ਕੌਰ ਨੇ 97.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਸਾਮਿਆ ਇਸਲਾਮ ਨੇ 94.8 ਫ਼ੀਸਦੀ ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਐਂਜਲ ਗਰਗ ਅਤੇ ਟੀਆ ਨੇ 94.4 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਮਨਪ੍ਰੀਤ ਕੌਰ ਨੇ 94.2 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੀ ਵਾਈਸ ਪਿ੍ੰਸੀਪਲ ਅਮਿਤ ਰਾਜਨ, ਸੋਨੀਆ, ਹਰਸ਼ ਬਾਲਾ, ਜਗਦੀਪ ਕੌਰ, ਤਰਨਜੀਤ ਕੌਰ, ਗੁਰਪ੍ਰੀਤ ਕੌਰ, ਨੇਹਾ ਬਜਾਜ, ਜਯੋਤੀ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |