02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਹਾਂਵੀਰ ਜੈਅੰਤੀ ਮੌਕੇ ਪਾਬੰਦੀ ਦੇ ਬਾਵਜੂਦ ਮੀਟ ਵੇਚਣ ਦੇ ਮਾਮਲੇ 'ਚ ਚਾਰ ਢਾਬਾ ਮਾਲਕ ਕਾਬੂ

Ad Position 21
No active advertisement
ਅਜੀਤ ਡੈਸਕ 03-04-2026
ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਮਹਾਂਵੀਰ ਜਯੰਤੀ ਮੌਕੇ ਮੀਟ ਵੇਚਣ ਵਾਲੇ ਚਾਰ ਦੁਕਾਨਦਾਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਇਹ ਸਾਰੇ ਦੁਕਾਨਦਾਰ ਰੇਲਵੇ ਸਟੇਸ਼ਨ ਦੇ ਬਾਹਰ ਢਾਬਾ ਚਲਾਉਂਦੇ ਹਨ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਮੁਨਾਜਿਰ ਮਿਰਜ਼ਾ, ਮੁਹੰਮਦ ਸਮਰਾ, ਰਿਜ਼ਵਾਨ ਖਾਨ ਅਤੇ ਭੂਰਾ ਸ਼ਾਮਿਲ ਹਨ | ਪੁਲਿਸ ਅਨੁਸਾਰ ਡਿਪਟੀ ਕਮਿਸ਼ਨਰ ਵਲੋਂ ਮਹਾਂਵੀਰ ਜਯੰਤੀ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਮੀਟ ਵੇਚਣ 'ਤੇ ਪਾਬੰਦੀ ਲਗਾਈ ਸੀ, ਪਰ ਇਹ ਕਥਿਤ ਦੋਸ਼ੀ ਉਸਦੇ ਬਾਵਜੂਦ ਸ਼ਰੇ੍ਹਆਮ ਰਾਤ ਸਮੇਂ ਮੀਟ ਵੇਚ ਰਹੇ ਸਨ | ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਕੁਝ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਐਸ.ਪੀ.ਐਸ. ਕਲੀਨਿਕ ਓਮੈਕਸ ਵਿਖੇ ਫਿਜੀਓਥੈਰੇਪੀ ਕੈਂਪ ਲਗਾਇਆ <br/> ਅਗਲੀ ਖ਼ਬਰ ਸੜਕ 'ਤੇ ਲੱਗੀ ਸਟੇਜ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
Ad Position 24